ਅਕਾਲੀ ਦਲ ਦਾ ਐਲਾਨ, ਪੰਜਾਬ ਦੇ ਹਾਲਾਤ ਨੂੰ ਦੇਖਦਿਆਂ 9 ਮਈ ਨੂੰ ਸਾਰੇ ਡੀਸੀ ਦਫਤਰਾਂ ਅੱਗੇ ਦੇਵਾਂਗੇ ਧਰਨਾ

0
200
akali dal

ਚੰਡੀਗੜ੍ਹ 7 ਮਈ 2022 : ਪੰਜਾਬ ਦੇ ਮੁੱਦੇ ਨੂੰ ਲੈ ਕੇ 9 ਮਈ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਦੇ ਬਾਹਰ ਅਕਾਲੀ ਦਲ ਧਰਨਾ ਪ੍ਰਦਰਸ਼ਨ ਕਰੇਗਾ ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿਚ ਅਮਨ -ਕਾਨੂੰਨ ਦੀ ਵਿਗੜਦੀ ਸਥਿਤੀ, ਬਿਜਲੀ ਕੱਟ, ਰਸੋਈ ਗੈਸ ਦੇ ਵਧ ਰਹੇ ਰੇਟਾਂ ਨੂੰ ਲੈ ਕੇ ਜਿਸ ਤਰ੍ਹਾਂ ਜਨਤਾ ਵਿਚ ਪ੍ਰੇਸ਼ਾਨੀ ਵਧ ਰਹੀ ਹੈ। ਉਸ ਖਿਲਾਫ ਮੋਰਚਾ ਖੋਲ੍ਹਿਆ ਜਾਵੇਗਾ ਤੇ ਕਿਸ ਤਰ੍ਹਾਂ ਸਰਕਾਰ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਗਏ, ਉਸ ਦਾ ਸੱਚ ਨਤਾ ਸਾਹਮਣੇ ਰੱਖਾਂਗੇ।

ਮਾਨਸਾ ‘ਚ ਜਿਸ ਤਰ੍ਹਾਂ ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਬਿਨਾਂ ਗਿਰਦਾਵਰੀ ਮੁਆਵਜ਼ਾ ਦਿੱਤਾ ਜਾਵੇਗਾ, ਇਹ ਸਭ ਤੋਂ ਵੱਡਾ ਮਜ਼ਾਕ ਸੀ ਜਿਸ ਵਿਚ ਅਜੇ ਤੱਕ ਇੱਕ ਰੁਪਿਆ ਤੱਕ ਨਹੀਂ ਦਿੱਤਾ ਗਿਆ। ਗਰਮੀ ਕਾਰਨ ਜਿਸ ਤਰ੍ਹਾਂ ਕਣਕ ਦਾ ਝਾੜ ਘੱਟ ਹੋਇਆ ਹੈ ਉਸ ਵਿਚ ਕਿਸਾਨਾਂ ਨੂੰ ਰਾਹਤ ਦੇਣ ਲਈ ਕਦਮ ਨਹੀਂ ਚੁੱਕੇ ਅਤੇ ਕੇਂਦਰ ਤੋਂ ਅਜਿਹੀ ਸਥਿਤੀ ਲਈ ਵਕਾਲਤ ਕਰਨ ਸਰਕਾਰ ਨਹੀਂ ਗਈ ਤੇ ਕੇਂਦਰ ਤੋਂ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੀ ਮੰਗ ਕੀਤੀ ਜਾਵੇ ਜਿਸ ਵਿਚੋਂ ਪੰਜਾਬ ਸਰਕਾਰ 250 ਰੁਪਏ ਦਾ ਹਿੱਸਾ ਦੇਵੇ ਜੋ ਕਿ ਵੈਟ ਨਾਲ ਦਿੱਤਾ ਜਾਣਾ ਚਾਹੀਦਾ। ਇਨ੍ਹਾਂ ਸਾਰੀਆਂ ਮੰਗਾਂ ਨੂੰ ਲੈ ਕੇ ਯਾਦ ਪੱਤਰ ਡੀਸੀ ਨੂੰ ਦਿੱਤਾ ਜਾਵੇਗਾ।