ਇਕਬਾਲ ਸਿੰਘ ਲਾਲਪੁਰਾ ਨੂੰ ਮੁੜ ਲਾਇਆ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ

0
201
Iqbal Singh Lalpura

ਨਵੀਂ ਦਿੱਲੀ 13 ਅਪ੍ਰੈਲ 2022 : ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਭਾਜਪਾ ਦੇ ਸੀਨੀਅਰ ਆਗੂ ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ।

ਜ਼ਿਕਰਯੋਗ ਹੈ ਕਿ ਇਕਬਾਲ ਸਿੰਘ ਲਾਲਪੁਰਾ ਨੇ ਰੂਪਨਗਰ ਹਲਕੇ ਤੋਂ ਪੰਜਾਬ ਵਿਧਾਨ ਸਭਾ ਚੋਣ ਲੜਨ ਲਈ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਉਹ ਹਾਰ ਗਏ ਸਨ। ਹੁਣ ਇਕਬਾਲ ਸਿੰਘ ਲਾਲਪੁਰਾ ਨੂੰ ਮੁੜ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।