ਮੁੱਖ ਮੰਤਰੀ ਮਾਨ ਗਰੀਬਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦੀ ਗਾਰੰਟੀ ਕਰੇ ਪੂਰੀ : ਖਹਿਰਾ

0
193
khaira

ਚੰਡੀਗੜ੍ਹ 15 ਅਪ੍ਰੈਲ 2022 : ਭੁਲੱਥ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਗਰੀਬਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦੀ ਗਾਰੰਟੀ ਪੂਰੀ ਕਰੇ। ਖਹਿਰਾ ਨੇ ਕਿਹਾ ਕਿ ਉਮੀਦ ਹੈ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ 27 ਲੱਖ ਪਰਿਵਾਰਾਂ ਨੂੰ ਵਾਂਝੇ ਨਹੀਂ ਰੱਖੇਗੀ ਜੋ ਪਹਿਲਾਂ ਹੀ 200 ਯੂਨਿਟ ਮੁਫਤ ਪ੍ਰਾਪਤ ਕਰ ਰਹੇ ਹਨ।

ਖਹਿਰਾ ਨੇ ਕਿਹਾ ਕਿ ਕੇਜਰੀਵਾਲ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਯੂਨਿਟ 301 ਤੋਂ ਉਪਰ ਆਉਂਦੇ ਹਨ ਤਾਂ ਪੂਰਾ ਬਿੱਲ ਲਿਆ ਜਾਵੇਗਾ। ਖਹਿਰਾ ਨੇ ਕਿਹਾ ਕਿ ਇਸ ਨਾਲ ਜ਼ਿਆਦਾਤਰ ਗਰੀਬਾਂ ਨੂੰ ਨੁਕਸਾਨ ਹੋਵੇਗਾ।