Home ਦੋਆਬਾ ਅਕਾਲੀ ਦਲ ਨੇ ਕੇਜਰੀਵਾਲ ਤੇ ਭਗਵੰਤ ਮਾਨ ਦੀ ਹੈਲੀਕਾਪਟ ਯਾਤਰਾ ਨੂੰ ਲੈ...
ਲੁਧਿਆਣਾ 7 ਅਪ੍ਰੈਲ 2022 : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਗੁਜਰਾਤ ਤੋਂ ਬਾਅਦ ਹਿਮਾਚਲ ਪ੍ਰਦੇਸ਼ ‘ਚ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਜਾਣ ‘ਤੇ ਸਾਰੀਆਂ ਪਾਰਟੀਆਂ ਵਲੋਂ ਸਵਾਲ ਚੁੱਕੇ ਜਾ ਰਹੇ ਹਨ। ਇਸ ਦੌਰਾਨ ਅਕਾਲੀ ਦਲ ਦੇ ਬੁਲਾਰੇ ਮੋਹਿਤ ਗੁਪਤਾ ਨੇ ਟਵਿਟਰ ‘ਤੇ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਹਿਮਾਚਲ ਦੌਰੇ ਦੀ ਤਸਵੀਰ ਸਾਂਝੀ ਕੀਤੀ ਹੈ, ਜਿਸ ‘ਚ ਕੇਜਰੀਵਾਲ ਅਤੇ ਭਗਵੰਤ ਮਾਨ ਹੈਲੀਕਾਪਟਰ ਤੋਂ ਹੇਠਾਂ ਉਤਰ ਰਹੇ ਹਨ ਅਤੇ ਉਨ੍ਹਾਂ ਨਾਲ ਕਈ ਸੁਰੱਖਿਆ ਕਰਮਚਾਰੀ ਮੌਜੂਦ ਹਨ।
ਇਸ ਫੋਟੋ ਨੂੰ ਲੈ ਕੇ ਅਕਾਲੀ ਆਗੂ ਮੋਹਿਤ ਨੇ ਸਵਾਲ ਉਠਾਇਆ ਕਿ ਇਨ੍ਹਾਂ ਦੌਰਿਆਂ ਦੌਰਾਨ ਦਿੱਲੀ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਸੁਰੱਖਿਆ ਅਤੇ ਹੈਲੀਕਾਪਟਰ ਦੇ ਖਰਚੇ ਦਾ ਬੋਝ ਕੌਣ ਝੱਲ ਰਿਹਾ ਹੈ? ਉਨ੍ਹਾਂ ਕਿਹਾ ਕਿ ਜਨਤਾ ਦਾ ਪੈਸਾ ਸਿਆਸਤ ਲਈ ਖਰਚਿਆ ਜਾ ਰਿਹਾ ਹੈ ਅਤੇ ਫਿਰ ਵੀ ਇਹ ਆਗੂ ਆਪਣੀ ‘ਆਪ’ ਨੂੰ ਕ੍ਰਾਂਤੀਕਾਰੀ ਦੱਸ ਰਹੇ ਹਨ।