ਆਪਣੇ ਨਵੇਂ ਗੀਤ ਨੂੰ ਲੈ ਕੇ ਵਿਵਾਦਾਂ ‘ਚ ਘਿਰੇ ਸਿੱਧੂ ਮੂਸੇਵਾਲਾ, ‘ਆਪ’ ਨੇ ਲਗਾਏ ਵੱਡੇ ਦੋਸ਼

0
211
Sidhu Musewala

ਚੰਡੀਗੜ੍ਹ 12 ਅਪ੍ਰੈਲ 2022 : ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਹਮੇਸ਼ਾ ਹੀ ਕਿਸੇ ਨਾ ਕਿਸੇ ਵਿਵਾਦ ‘ਚ ਘਿਰਿਆ ਰਹਿੰਦਾ ਹੈ। ਹਾਲ ਹੀ ‘ਚ ਰਿਲੀਜ਼ ਹੋਏ ਸਿੱਧੂ ਆਪਣੇ ਨਵੇਂ ਗੀਤ ਨੂੰ ਲੈ ਕੇ ਵਿਵਾਦਾਂ ‘ਚ ਘਿਰ ਗਏ ਹਨ। ਇਸ ਗੀਤ ‘ਤੇ ਆਮ ਆਦਮੀ ਪਾਰਟੀ ਨੇ ਇਤਰਾਜ਼ ਜਤਾਇਆ ਹੈ। ਜਾਣਕਾਰੀ ਮੁਤਾਬਕ ਹਾਲ ਹੀ ‘ਚ ਮੂਸੇਵਾਲਾ ਦਾ ਗੀਤ ਰਿਲੀਜ਼ ਹੋਇਆ ਹੈ। ਇਸ ਬਾਰੇ ‘ਆਪ’ ਦੇ ਆਗੂਆਂ ਵੱਲੋਂ ਇਸ ਵਿੱਚ ਪੰਜਾਬੀਆਂ ਨੂੰ ਗੱਦਾਰ ਕਿਹਾ ਜਾ ਰਿਹਾ ਹੈ।

ਇਸ ਮਾਮਲੇ ‘ਤੇ ਹਰਜੋਤ ਸਿੰਘ ਬੈਂਸ ਨੇ ਟਵੀਟ ਕੀਤਾ ਕਿ ”ਸਾਡੇ ਗੁਰੂ ਸਾਹਿਬ ਨੇ ਸਿਖਾਇਆ ਹੈ ਕਿ ਨਿਮਰਤਾ ਸਭ ਤੋਂ ਵੱਡਾ ਗੁਣ ਹੈ। ਹਾਰ ਨੂੰ ਆਤਮ ਨਿਰੀਖਣ ਦੇ ਸਬਕ ਵਜੋਂ ਲੈਣਾ ਚਾਹੀਦਾ ਹੈ। ਪਰ ਅਜਿਹਾ ਜਾਪਦਾ ਹੈ ਕਿ ਸਿੱਧੂ ਮੂਸੇਵਾਲਾ ਹੰਕਾਰ ਵਿੱਚ ਆਪਣਾ ਦਿਮਾਗ ਗੁਆ ​​ਬੈਠਾ ਹੈ। ਪੰਜਾਬ ਦੇ ਲੋਕਾਂ ਨੇ ਦਿਲੋਂ ਵੋਟ ਪਾਈ ਹੈ, ਲੋਕਾਂ ਦੀ ਆਵਾਜ਼ ਨੂੰ ਗੱਦਾਰ ਕਹਿਣਾ ਸ਼ਰਮਨਾਕ ਹੈ।

ਜੀਵਨਜੋਤ ਕੌਰ ਨੇ ਜਵਾਬ ਦਿੰਦਿਆਂ ਕਿਹਾ ਕਿ “ਪੰਜਾਬੀਆਂ ਨੂੰ ਗਰਦਾਰੀ ਨਹੀਂ ਆਉਂਦੀ, ਸਿੱਧੂ ਮੂਸੇਵਾਲਾ। ਹੱਕ ਸੱਚ ਲਈ ਖੜੇ ਰਹਿਣ ਵਾਲੇ ਪੰਜਾਬੀਆਂ ਲਈ ਅਜਿਹੀ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਨੀ ਬਹੁਤ ਗਲਤ ਹੈ।

ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਾਂਗਰਸ ਨੂੰ ਇਸ ਮਾਮਲੇ ਵਿੱਚ ਮੁਆਫੀ ਮੰਗਣ ਲਈ ਕਿਹਾ ਹੈ। ਉਹਨਾਂ ਕਿਹਾ ਕਿ “ਕਾਂਗਰਸੀ ਆਗੂ ਮੂਸੇਵਾਲਾ ਨੇ ਆਪਣੇ ਨਵੇਂ ਗੀਤ ਵਿੱਚ ਪੰਜਾਬ ਦੇ ਲੋਕਾਂ ਨੂੰ ਗੱਦਾਰ ਕਿਹਾ ਹੈ। ਕਾਂਗਰਸ ਪਾਰਟੀ ਨੂੰ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।