ਪਾਕਿ ਦੇ ਪੱਤਰਕਾਰ ਇਮਰਾਨ ਰਿਆਜ਼ ਖ਼ਾਨ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਇਮਰਾਨ ਖ਼ਾਨ ਦਾ ਖੁੱਲ੍ਹ ਕੇ ਸਮਰਥਨ

0
248
Imran Riaz Khan

ਇਸਲਾਮਾਬਾਦ 6 ਜੁਲਾਈ 2022 : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਖੁੱਲ੍ਹੇ ਸਮਰਥਨ ਲਈ ਜਾਣੇ ਜਾਂਦੇ ਪਾਕਿਸਤਾਨੀ ਟੈਲੀਵਿਜ਼ਨ ਦੇ ਮਸ਼ਹੂਰ ਐਂਕਰ ਇਮਰਾਨ ਰਿਆਜ਼ ਖਾਨ ਨੂੰ ਪੁਲਸ ਨੇ ਮੰਗਲਵਾਰ ਨੂੰ ਇਸਲਾਮਾਬਾਦ ਦੇ ਬਾਹਰੀ ਇਲਾਕੇ ਤੋਂ ਗ੍ਰਿਫਤਾਰ ਕਰ ਲਿਆ। ਇਹ ਜਾਣਕਾਰੀ ਉਸ ਦੇ ਸਾਥੀਆਂ ਨੇ ਦਿੱਤੀ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਪੁਲਸ ਨੇ ਇਮਰਾਨ ਰਿਆਜ਼ ਖਾਨ ਨੂੰ ਕਿਸ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ।

ਟੀਵੀ ਪੱਤਰਕਾਰ ਦੀ ਗ੍ਰਿਫਤਾਰੀ ਇਸਲਾਮਾਬਾਦ ਦੀ ਇੱਕ ਅਦਾਲਤ ਨੇ ਪੁਲਿਸ ਨੂੰ ਰਿਆਜ਼ ਖਾਨ ਅਤੇ ਕਈ ਹੋਰ ਪੱਤਰਕਾਰਾਂ ਨੂੰ ਗ੍ਰਿਫਤਾਰ ਨਾ ਕਰਨ ਦੇ ਹੁਕਮ ਦਿੱਤੇ ਹਫ਼ਤਿਆਂ ਬਾਅਦ ਆਈ ਹੈ। ਉਸ ਖ਼ਿਲਾਫ਼ ਫ਼ੌਜ ਖ਼ਿਲਾਫ਼ ਨਫ਼ਰਤ ਪੈਦਾ ਕਰਨ ਦੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਸਨ। ਇਸ ਮਾਮਲੇ ‘ਤੇ ਸਰਕਾਰ ਵੱਲੋਂ ਅਜੇ ਤੱਕ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ।

ਸਾਬਕਾ ਪ੍ਰਧਾਨ ਮੰਤਰੀ ਖਾਨ ਨੇ ਟਵਿੱਟਰ ‘ਤੇ ਐਂਕਰ ਦੀ ਗ੍ਰਿਫਤਾਰੀ ਦੀ ਨਿੰਦਾ ਕੀਤੀ ਹੈ। ਜ਼ਿਕਰਯੋਗ ਹੈ ਕਿ ਖਾਨ ਨੂੰ ਅਪ੍ਰੈਲ ‘ਚ ਸੰਸਦ ‘ਚ ਬੇਭਰੋਸਗੀ ਮਤੇ ਰਾਹੀਂ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਉਨ੍ਹਾਂ ਇਸ ਨੂੰ ਅਮਰੀਕਾ ਦੀ ਸਾਜ਼ਿਸ਼ ਦੱਸਿਆ। ਹਾਲਾਂਕਿ ਅਮਰੀਕਾ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ।