ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਇਸ ਮੁੱਦੇ ਨੂੰ ਲੈ ਕੇ ਹੋਈ ਚਰਚਾ

0
256
Bhagwant Mann

ਚੰਡੀਗੜ੍ਹ 8 ਅਪ੍ਰੈਲ 2022 : ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਾਰਟੀ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ।

ਮੀਟਿੰਗ ‘ਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਜਾਣਕਾਰੀ ਮੁਤਾਬਕ ਇਹ ਚੋਣਾਂ ਇਸ ਸਾਲ ਦਸੰਬਰ ‘ਚ ਹੋਣਗੀਆਂ ਤੇ ਨਾਲ ਹੀ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਮਾਨ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਭਲਾਈ ਹਿੱਤ ਕੀਤੇ ਜਾਣ ਵਾਲੇ ਕੰਮਾਂ ਦੀ ਸ਼ਲਾਘਾ ਵੀ ਕੀਤੀ।