ਪੰਜਾਬ ਕਾਂਗਰਸ ਦੇ ਵੱਡੇ ਆਗੂ ਪਹੁੰਚੇ ਰੋਪੜ ਕਿਹਾ ਅਸੀਂ ਆ ਰਹੇ ਹਾਂ ਅਲਕਾ ਲਾਂਬਾ ਜੀ ਨਾਲ, ਝੂਠੇ ਕੇਸਾਂ ਤੋਂ ਡਰਨ ਵਾਲੇ ਨਹੀਂ।

0
233
raja waring

ਚੰਡੀਗੜ੍ਹ 27 ਅਪ੍ਰੈਲ 2022 : ਪੁਲਿਸ ਵੱਲੋਂ ਕਵੀ ਕੁਮਾਰ ਵਿਸ਼ਵਾਸ ਵਿਰੁੱਧ ਰੂਪਨਗਰ ਦੇ ਸਦਰ ਥਾਣੇ ਵਿੱਚ ਦਰਜ ਮੁਕੱਦਮੇ ਵਿੱਚ ਨਾਮਜ਼ਦ ਕੀਤੀ ਗਈ ਕਾਂਗਰਸੀ ਆਗੂ ਅਲਕਾ ਲਾਂਬਾ ਇਥੇ ਪੇਸ਼ ਹੋਣ ਲਈ ਪੁੱਜੇ ਹਨ।

ਇਸ ਦੌਰਾਨ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਸਣੇ ਵੱਡੀ ਗਿਣਤੀ ਆਗੂ ਉਨ੍ਹਾਂ ਦੇ ਸਮਰਥਨ ਵਿਚ ਰੂਪਨਗਰ ਪੁੱਜੇ ਹਨ। ਰਾਜਾ ਵੜਿੰਗ ਨੇ ਇਸ ਸਬੰਧੀ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਆਪਣੇ ਟਵੀਟ ਵਿਚ ਲਿਖਿਆ ਹੈ-ਅਸੀਂ ਆ ਰਹੇ ਹਾਂ ਰੋਪੜ ਅਲਕਾ ਲਾਂਬਾ ਜੀ ਨਾਲ .. ਝੂਠੇ ਕੇਸਾਂ ਤੋਂ ਡਰਨ ਵਾਲੇ ਨਹੀਂ।