ਪੰਜਾਬ ਕਾਂਗਰਸ ਪ੍ਰਧਾਨ ਦੇ ਐਲਾਨ ਤੋਂ ਪਹਿਲਾ ਰਵਨੀਤ ਬਿੱਟੂ ਨੇ ਦਿੱਤਾ ਵੱਡਾ ਬਿਆਨ

0
240
Ravneet Singh Bittu

ਲੁਧਿਆਣਾ 5 ਅਪ੍ਰੈਲ 2022 : ਕਾਂਗਰਸ ਹਾਈਕਮਾਂਡ ਵੱਲੋਂ ਭਾਵੇਂ ਨਵੇਂ ਸੂਬਾ ਪ੍ਰਧਾਨ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਇਸ ਐਲਾਨ ਤੋਂ ਪਹਿਲਾਂ ਲੁਧਿਆਣਾ ਤੋਂ ਕਾਂਗਰਸੀ ਐਮ.ਪੀ. ਅਤੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿੱਟੂ ਨੇ ਕਿਹਾ ਹੈ ਕਿ ਪਾਰਟੀ ਦੇ ਪੁਰਾਣੇ ਅਤੇ ਤਜਰਬੇਕਾਰ ਨੇਤਾ ਨੂੰ ਹੀ ਸੂਬਿਆਂ ਦੀ ਕਮਾਨ ਸੌਂਪੀ ਜਾਣੀ ਚਾਹੀਦੀ ਹੈ। ਅਜਿਹਾ ਆਗੂ ਨਿਯੁਕਤ ਕੀਤਾ ਜਾਵੇ ਜੋ ਸਾਰਿਆਂ ਨੂੰ ਨਾਲ ਲੈ ਕੇ ਚੱਲ ਸਕੇ। ਇਸ ਦੇ ਨਾਲ ਹੀ ਬਿੱਟੂ ਨੇ ਸਪੱਸ਼ਟ ਕੀਤਾ ਹੈ ਕਿ ਉਹ ਕਿਸੇ ਵੀ ਅਹੁਦੇ ਦੀ ਦੌੜ ਵਿੱਚ ਨਹੀਂ ਹਨ।

ਦੂਜੇ ਪਾਸੇ ਹਾਈਕਮਾਂਡ ਪਾਰਟੀ ਪ੍ਰਧਾਨ ਨੂੰ ਲੈ ਕੇ ਨਵਜੋਤ ਸਿੱਧੂ ਦੀ ਤਾਕਤ ਦੇ ਪ੍ਰਦਰਸ਼ਨ ‘ਤੇ ਵੀ ਨਜ਼ਰ ਰੱਖ ਰਹੀ ਹੈ। ਪਾਰਟੀ ਦੇ ਤਿੰਨ ਵਿਧਾਇਕ ਵਿਰੋਧੀ ਧਿਰ ਦੇ ਨੇਤਾ ਅਤੇ ਸੂਬਾ ਪ੍ਰਧਾਨ ਦੀ ਦੌੜ ਵਿੱਚ ਹਨ। ਇਸ ਵਿੱਚ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਪ੍ਰਗਟ ਸਿੰਘ ਸ਼ਾਮਲ ਹਨ। ਬਾਜਵਾ ਦੀ ਨਜ਼ਰ ਵਿਰੋਧੀ ਧਿਰ ਦੇ ਨੇਤਾ ਬਣਨ ‘ਤੇ ਹੈ।

ਇਸ ਦੇ ਨਾਲ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ 3 ਵਾਰ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਵੀ ਪਾਰਟੀ ਪ੍ਰਧਾਨ ਦੀ ਦੌੜ ਵਿੱਚ ਨਜ਼ਰ ਆ ਰਹੇ ਹਨ। ਚਾਰ ਵਾਰ ਐਮ.ਐਲ.ਏ., ਇੱਕ ਵਾਰ ਐਮ.ਪੀ ਅਤੇ ਇੱਕ ਵਾਰ ਰਾਜ ਸਭਾ ਮੈਂਬਰ ਬਣੇ ਬਾਜਵਾ ਵਿਰੋਧੀ ਪਾਰਟੀ ਦਾ ਨੇਤਾ ਬਣਨ ਦੀ ਦੌੜ ਵਿੱਚ ਵੀ ਸਭ ਤੋਂ ਅੱਗੇ ਨਜ਼ਰ ਆ ਰਹੇ ਹਨ।