ਬਲਾਤਕਾਰ ਦੇ ਦੋਸ਼ਾਂ ‘ਚ ਫ਼ਸੇ ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ਨੇ ਦਿੱਤਾ ਵੱਡਾ ਝਟਕਾ

0
250
Simarjit Singh Bains

ਲੁਧਿਆਣਾ 13 ਅਪ੍ਰੈਲ 2022 : ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਅਤੇ ‘ਲਿਪ’ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਸਥਾਨਕ ਵਧੀਕ ਸੈਸ਼ਨ ਜੱਜ ਰਸ਼ਮੀ ਸ਼ਰਮਾ ਦੀ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਕ ਵਿਧਵਾ ਔਰਤ ਦੀ ਸ਼ਿਕਾਇਤ ‘ਤੇ ਥਾਣਾ ਡਵੀਜ਼ਨ ਨੰ: ਦੀ ਪੁਲਿਸ ਨੇ ਅਦਾਲਤ ਦੇ ਹੁਕਮਾਂ ‘ਤੇ ਸਾਬਕਾ ਵਿਧਾਇਕ ਬੈਂਸ ਤੇ ਹੋਰਨਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ |

ਪੀੜਤ ਵਿਧਵਾ ਨੇ ਬੈਂਸ ਤੋਂ ਇਲਾਵਾ ਕਮਲਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ ਭਾਬੀ, ਸੁਖਚੈਨ ਸਿੰਘ, ਪਰਮਜੀਤ ਸਿੰਘ ਉਰਫ ਪੰਮਾ ਅਤੇ ਗੋਗੀ ਸ਼ਰਮਾ ਖਿਲਾਫ ਐਫ.ਆਈ.ਆਰ. ਜਿਸ ਦੇ ਖਿਲਾਫ ਅਦਾਲਤ ਵਿੱਚ ਚਾਰਜਸ਼ੀਟ ਵੀ ਦਾਇਰ ਕੀਤੀ ਗਈ ਹੈ। ਇਸ ਤੋਂ ਇਲਾਵਾ ਇਲਾਕਾ ਮੈਜਿਸਟਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਵੱਲੋਂ ਸਿਮਰਜੀਤ ਸਿੰਘ ਬੈਂਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਇੱਕ ਹੋਰ ਕੇਸ ਵਿੱਚ ਵੀ ਉਸ ਨੂੰ ਇੱਕ ਹੋਰ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ।