ਮਜੀਠੀਆ ਦੀ ਪਟੀਸ਼ਨ ‘ਤੇ ਮੋਹਾਲੀ ਅਦਾਲਤ ਅੱਜ ਸੁਣਾ ਸਕਦੀ ਹੈ ਆਖਰੀ ਫੈਸਲਾ

0
217
Bikram Majithia

ਮੋਹਾਲੀ 8 ਅਪ੍ਰੈਲ 2022 : ਡਰੱਗਜ਼ ਮਾਮਲੇ ‘ਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਮੋਹਾਲੀ ਦੀ ਅਦਾਲਤ ‘ਚ ਸੁਣਵਾਈ ਹੋਵੇਗੀ। ਮਜੀਠੀਆ ਨੇ ਦੱਸਿਆ ਕਿ ਪਟਿਆਲਾ ਸੈਂਟਰਲ ਜੇਲ੍ਹ ‘ਚ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਇਸ ਸਬੰਧੀ ਉਨ੍ਹਾਂ ਮੁਹਾਲੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਤੋਂ ਬਾਅਦ ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਤੋਂ ਜਵਾਬ ਤਲਬ ਕੀਤਾ ਸੀ। ਪਿਛਲੀ ਸੁਣਵਾਈ ਦੌਰਾਨ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਸੀ।

ਸੁਣਵਾਈ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ‘ਤੇ ਅੱਜ ਮੋਹਾਲੀ ਅਦਾਲਤ ਆਪਣਾ ਫੈਸਲਾ ਸੁਣਾ ਸਕਦੀ ਹੈ।ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਵੀਰਵਾਰ ਨੂੰ ਅਚਾਨਕ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਪਹੁੰਚ ਗਏ। ਇੱਥੇ ਉਨ੍ਹਾਂ ਨੇ ਬਿਕਰਮ ਮਜੀਠੀਆ ਨਾਲ ਮੁਲਾਕਾਤ ਕੀਤੀ। ਹਾਲਾਂਕਿ ਇਸ ਮੁਲਾਕਾਤ ਨੂੰ ਗੁਪਤ ਰੱਖਿਆ ਗਿਆ ਸੀ। ਇਸ ਤੋਂ ਪਹਿਲਾਂ ਪਿਛਲੀ ਸੁਣਵਾਈ ਦੌਰਾਨ ਬਿਕਰਮ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਵੀ ਮੁਹਾਲੀ ਅਦਾਲਤ ਵਿੱਚ ਪਹੁੰਚੀ ਸੀ।