ਮੁੰਬਈ ਇੰਡੀਅਨਜ਼ ਦੇ ਕਪਤਾਨ ਰੋਹਿਤ ਸ਼ਰਮਾ ‘ਤੇ ਲੱਗਿਆ 24 ਲੱਖ ਰੁਪਏ ਦਾ ਜੁਰਮਾਨਾ, ਜਾਣੋ ਕਾਰਨ

0
268
Rohit Sharma

ਪੁਣੇ 14 ਅਪ੍ਰੈਲ 2022 : ਮੁੰਬਈ ਇੰਡੀਅਨਜ਼ ਦੇ ਕਪਤਾਨ ਰੋਹਿਤ ਸ਼ਰਮਾ ਅਤੇ ਪਲੇਇੰਗ ਇਲੈਵਨ ਦੇ ਹੋਰ ਮੈਂਬਰਾਂ ‘ਤੇ ਪੰਜਾਬ ਕਿੰਗਜ਼ ਵਿਰੁੱਧ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਮੈਚ ਦੌਰਾਨ ਹੌਲੀ ਓਵਰ-ਰੇਟ ਲਈ ਜੁਰਮਾਨਾ ਲਗਾਇਆ ਗਿਆ। ਬੁੱਧਵਾਰ ਰਾਤ ਪੰਜਾਬ ਕਿੰਗਜ਼ ਨੇ ਇਹ ਮੈਚ 12 ਦੌੜਾਂ ਨਾਲ ਜਿੱਤ ਲਿਆ।

ਆਈਪੀਐਲ ਨੇ ਇੱਕ ਬਿਆਨ ਵਿੱਚ ਕਿਹਾ, “ਮੁੰਬਈ ਇੰਡੀਅਨਜ਼ ਨੂੰ 13 ਅਪ੍ਰੈਲ ਨੂੰ ਪੁਣੇ ਦੇ ਐਮਸੀਏ ਸਟੇਡੀਅਮ ਵਿੱਚ ਪੰਜਾਬ ਕਿੰਗਜ਼ ਦੇ ਖਿਲਾਫ ਆਈਪੀਐਲ ਮੈਚ ਦੌਰਾਨ ਹੌਲੀ ਓਵਰ-ਰੇਟ ਲਈ ਜੁਰਮਾਨਾ ਲਗਾਇਆ ਗਿਆ ਹੈ। ਪੰਜ ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਜ਼ ਨੇ ਆਪਣੀ ਹਾਰ ਦਾ ਸਿਲਸਿਲਾ ਜਾਰੀ ਰੱਖਿਆ ਹੈ ਕਿਉਂਕਿ ਉਸ ਨੂੰ ਪੰਜਾਬ ਕਿੰਗਜ਼ ਤੋਂ ਲਗਾਤਾਰ ਪੰਜਵੀਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੇ ਮੁਤਾਬਕ, ‘ਆਈਪੀਐਲ ਦੇ ਘੱਟੋ-ਘੱਟ ਓਵਰ-ਰੇਟ ਦੀ ਉਲੰਘਣਾ ਦੇ ਤਹਿਤ ਇਹ ਟੀਮ ਦਾ ਇਸ ਸੀਜ਼ਨ ਦਾ ਦੂਜਾ ਮਾਮਲਾ ਹੈ।’

ਇਸ ‘ਚ ਕਿਹਾ ਗਿਆ ਹੈ, ‘ਮੁੰਬਈ ਇੰਡੀਅਨਜ਼ ਦੇ ਕਪਤਾਨ ਰੋਹਿਤ ਸ਼ਰਮਾ ‘ਤੇ 24 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ ਜਦਕਿ ਪਲੇਇੰਗ ਇਲੈਵਨ ਦੇ ਹੋਰ ਮੈਂਬਰਾਂ ‘ਤੇ 6 ਲੱਖ ਰੁਪਏ ਜਾਂ ਉਨ੍ਹਾਂ ਦੀ ਮੈਚ ਫੀਸ ਦਾ 25 ਫੀਸਦੀ (ਜੋ ਵੀ ਘੱਟ ਹੋਵੇ) ਜੁਰਮਾਨਾ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ ਰੋਹਿਤ ‘ਤੇ ਦਿੱਲੀ ਕੈਪੀਟਲਸ ਦੇ ਖਿਲਾਫ ਮੈਚ ‘ਚ ਹੌਲੀ ਓਵਰ ਰੇਟ ਲਈ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ।