ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਚੁਣੇ ਜਾਂ ‘ਤੇ ਸੁਨੀਲ ਜਾਖੜ ਨੇ ਕਹੀ ਇਹ ਵੱਡੀ ਗੱਲ

0
192
sunil jakhar

ਚੰਡੀਗੜ੍ਹ 11 ਅਪ੍ਰੈਲ 2022 : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਆਗੂਆਂ ਨੂੰ ਪਾਰਟੀ ਦਾ ਅਹੁਦਾ ਮਿਲਣ ‘ਤੇ ਵਧਾਈ ਦਿੱਤੀ ਹੈ। ਸੋਸ਼ਲ ਮੀਡੀਆ ‘ਤੇ ਕੀਤੇ ਇੱਕ ਟਵੀਟ ਵਿੱਚ ਜਾਖੜ ਨੇ ਰਾਜਾ ਵੜਿੰਗ, ਭਾਰਤ ਭੂਸ਼ਣ ਆਸ਼ੂ, ਪ੍ਰਤਾਪ ਬਾਜਵਾ ਅਤੇ ਡਾ: ਰਾਜ ਕੁਮਾਰ ਚੱਬੇਵਾਲ ਨੂੰ ਸੋਨੀਆ ਗਾਂਧੀ ਵੱਲੋਂ ਚੁਣੌਤੀਪੂਰਨ ਸਮੇਂ ਵਿੱਚ ਪੰਜਾਬ ਕਾਂਗਰਸ ਦੀ ਅਗਵਾਈ ਕਰਨ ਲਈ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ ਅਤੇ ਕਿਹਾ ਹੈ ਕਿ ਏਕਤਾ ਵਿੱਚ ਹੀ ਤਾਕਤ ਹੁੰਦੀ ਹੈ।

ਜ਼ਿਕਰਯੋਗ ਹੈ ਕਿ ਕਾਂਗਰਸ ਹਾਈਕਮਾਂਡ ਦੀ ਤਰਫੋਂ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਅਮਰਿੰਦਰ ਸਿੰਘ ਵੜਿੰਗ ਨੂੰ ਸੂਬਾ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਸਾਬਕਾ ਪ੍ਰਧਾਨ ਜਾਖੜ ਨੇ ਭਾਰਤ ਭੂਸ਼ਣ ਆਸ਼ੂ, ਪ੍ਰਤਾਪ ਬਾਜਵਾ ਅਤੇ ਡਾ: ਰਾਜ ਕੁਮਾਰ ਚੱਬੇਵਾਲ ਨੂੰ ਪਾਰਟੀ ‘ਚ ਅਹਿਮ ਅਹੁਦਾ ਸੌਂਪੇ ਜਾਣ ‘ਤੇ ਵਧਾਈ ਵੀ ਦਿੱਤੀ ਹੈ।