ਰਾਜਾ ਵੜਿੰਗ ਨੇ ਕੀਤਾ ਟਵੀਟ ਕਰ ਮੁੱਖ ਮੰਤਰੀ ਮਾਨ ਨੂੰ ਲਿਆ ਲੰਮੇ ਹੱਥੀਂ ਕਹੀ ਇਹ ਵੱਡੀ ਗੱਲ

0
199
Raja Waring

ਚੰਡੀਗੜ੍ਹ 12 ਅਪ੍ਰੈਲ 2022 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਵੱਲੋਂ ਪੰਜਾਬ ਦੇ ਉਚ ਅਧਿਕਾਰੀਆਂ ਨਾਲ ਦਿੱਲੀ ਵਿੱਚ ਕੀਤੀ ਗਈ ਮੀਟਿੰਗ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸਾਨਾ ਬਣਾਇਆ ਹੈ।

ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣਾ ਸਟੈਂਡ ਸਪੱਸ਼ਟ ਕਰਨ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵੱਡੇ ਅਫ਼ਸਰਾਂ ਨਾਲ ਮੀਟਿੰਗ ਕਿਉਂ ਕੀਤੀ। ਉਨ੍ਹਾਂ ਕਿਹਾ ਕਿ ਕੀ ਪੰਜਾਬ ਨੂੰ ਦਿੱਲੀ ਵਾਲਿਆਂ ਦੀ ਕਠਪੁਤਲੀ ਬਣਾਇਆ ਜਾਵੇਗਾ, ਇਹ ਮੀਟਿੰਗ ਕਿਸ ਹੈਸੀਅਤ ਵਿਚ ਤੇ ਕਿਸ ਮੁੱਦੇ ‘ਤੇ ਹੋਈ ਸੀ… CM ਸਾਬ੍ਹ ਇਸ ਨੂੰ ਜਨਤਕ ਕਰੋ..। ਉਨ੍ਹਾਂ ਇਹ ਵੀ ਕਿਹਾ ਕਿ ਕਿਹਾ ਕਿ ‘ਸਿਰ ਤੋ ਝੁਕਾ ਦਿਯਾ ਹੀ ਥਾ ਅਬ ਮਾਥਾ ਵੀ ਟੇਕ ਦਿਯਾ ਹੈ ਕਯਾ?

ਉਨ੍ਹਾਂ ਕਿਹਾ ਕਿ ਚੀਫ ਸੈਕੇਟਰੀ ਅਨਿਰੁਧ ਤਿਵਾੜੀ, ਸਕੱਤਰ ਪਾਵਰ ਦਲੀਪ ਕੁਮਾਰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ, MP ਰਾਘਵ ਚੱਢਾ, ਦਿੱਲੀ ਦੇ ਮੰਤਰੀ ਸਤੇਂਦਰ ਜੈਨ, pspcl ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਦੀ ਗੈਰ-ਹਾਜ਼ਰੀ ਵਿੱਚ ਮੀਟਿੰਗ ਕੀਤੀ।