ਚੰਡੀਗੜ੍ਹ 4 ਜੂਨ 2022 : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਚੰਡੀਗੜ੍ਹ ਪੁੱਜ ਗਏ ਹਨ।
ਇਕ ਭਾਜਪਾ ਆਗੂ ਉਨ੍ਹਾਂ ਨੂੰ ਨਾਲ ਲੈ ਕੇ ਗਏ ਹਨ। ਪਿਛਲੇ ਦਿਨੀਂ ਮੂਸੇਵਾਲਾ ਦੇ ਗ੍ਰਹਿ ਵਿਖੇ ਆਏ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਰਾਹੀਂ ਪਰਿਵਾਰ ਨੇ ਗ੍ਰਹਿ ਮੰਤਰੀ ਦੇ ਨਾਂ ਪੱਤਰ ਲਿਖਿਆ ਸੀ ਅਤੇ ਉਨ੍ਹਾਂ ਨੂੰ ਸੌਂਪਿਆ ਸੀ, ਜਿਸ ‘ਚ ਉਨ੍ਹਾਂ ਨੇ ਮੰਗ ਕੀਤੀ ਸੀ ਕਿ ਹੱਤਿਆ ਮਾਮਲੇ ਦੀ ਜਾਂਚ ਕਿਸੇ ਕੇਂਦਰੀ ਏਜੰਸੀ ਤੋਂ ਕਰਵਾਈ ਜਾਵੇ।
ਪਰਿਵਾਰ ਨਿੱਜੀ ਤੌਰ ‘ਤੇ ਮਿਲ ਕੇ ਇਹ ਮੰਗ ਮੁੜ ਦੁਹਰਾਏਗਾ। ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਅਤੇ ਦੋ ਨਜ਼ਦੀਕੀ ਰਿਸ਼ਤੇਦਾਰਾਂ ਮੁਲਾਕਾਤ ਲਈ ਜਾਣਗੇ। ਗ੍ਰਹਿ ਮੰਤਰੀ ਨੂੰ ਮਿਲਣ ਦਾ ਸਮਾਂ ਕਰੀਬ 3 ਵਜੇ ਦੱਸਿਆ ਜਾ ਰਿਹਾ ਹੈ।