ਹਾਈਕੋਰਟ ‘ਚ 11 ਜੱਜਾਂ ਦੀ ਨਿਯੁਕਤੀ, ਸੁਖਬੀਰ ਬੋਲੇ, ‘ਇੱਕ ਵੀ ਸਿੱਖ ਨਹੀਂ, ਇਹ ਕਿਹੜਾ ਤੋਹਫ਼ਾ?’

0
175
sukhbir

ਚੰਡੀਗੜ੍ਹ 16 ਅਗਸਤ 2022 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜੱਜਾਂ ਦੀ ਨਿਯੁਕਤੀ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਦੇਸ਼ ਆਪਣਾ 75ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ।

ਅਜ਼ਾਦੀ ਦੇ ਸੰਘਰਸ਼ ਵਿੱਚ ਸਿੱਖ ਕੌਮ ਨੇ 80 ਫੀਸਦੀ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਪਰ ਇਹ ਜਾਣ ਕੇ ਬਹੁਤ ਦੁੱਖ ਹੋਇਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਨਿਯੁਕਤ ਕੀਤੇ ਗਏ 11 ਨਵੇਂ ਜੱਜਾਂ ਵਿੱਚੋਂ ਇੱਕ ਵੀ ਸਿੱਖ ਨਹੀਂ ਹੈ।