ਲਾਸ ਏਂਜਲਸ 11 ਜੁਲਾਈ 2022 : ਦੱਖਣੀ ਕੈਲੀਫੋਰਨੀਆ ਵਿੱਚ ਇੱਕ ਘਰ ਦੀ ਪਾਰਟੀ ਦੌਰਾਨ ਹੋਈ ਗੋਲੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਇਕ ਸਮਾਚਾਰ ਏਜੰਸੀ ਨੇ ਇਕ ਰਿਪੋਰਟ ਦੇ ਹਵਾਲੇ ਨਾਲ ਕਿਹਾ ਕਿ ਇਹ ਘਟਨਾ ਦੱਖਣ-ਪੂਰਬੀ ਲਾਸ ਏਂਜਲਸ ਕਾਉਂਟੀ ਵਿਚ ਸਥਿਤ ਡਾਉਨੀ ਸ਼ਹਿਰ ਵਿਚ ਵਾਪਰੀ।
ਇਸ ਗੋਲੀਬਾਰੀ ਵਿੱਚ ਚਾਰ ਮਰਦ ਅਤੇ ਇੱਕ ਔਰਤ ਨੂੰ ਗੋਲੀ ਲੱਗੀ ਹੈ। ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਰਿਪੋਰਟ ‘ਚ ਕਿਹਾ ਗਿਆ ਹੈ ਕਿ ਗੋਲੀ ਚਲਾਉਣ ਵਾਲੇ ਦੋਸ਼ੀ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।