ਗੋਬਿੰਦ ਸਾਗਰ ਝੀਲ ‘ਚ ਡੁੱਬੇ 7 ਨੌਜਵਾਨਾਂ ਦੀ ਮੌਤ ‘ਤੇ ਸੀ.ਐੱਮ ਮਾਨ ਨੇ ਜਤਾਇਆ ਦੁੱਖ,ਪਰਿਵਾਰਾਂ ਲਈ 1-1 ਲੱਖ ਰੁਪਏ ਦੇਣ ਦਾ ਕੀਤਾ ਐਲਾਨ

0
91
Gobind Sagar lake

ਚੰਡੀਗੜ੍ਹ 2 ਅਗਸਤ 2022 : ਜ਼ਿਲ੍ਹਾ ਊਨਾ ਦੀ ਗੋਬਿੰਦ ਸਾਗਰ ਝੀਲ ਵਿੱਚ ਡੁੱਬਣ ਕਾਰਨ ਪੰਜਾਬ ਦੇ ਸੱਤ ਨੌਜਵਾਨਾਂ ਦੀ ਮੌਤ ਹੋ ਗਈ। ਜਿਸ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰਾਂ ਨੂੰ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ।

ਉਨ੍ਹਾਂ ਨੇ ਟਵੀਟ ਕੀਤਾ, ”ਹਾਲਾਂਕਿ ਕਿਸੇ ਵੀ ਮੁਦਰਾ ‘ਚ ਇਨਸਾਨ ਦੀ ਜ਼ਿੰਦਗੀ ਦੀ ਕੀਮਤ ਨਹੀਂ ਮਾਪੀ ਜਾ ਸਕਦੀ, ਫਿਰ ਵੀ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਨਾਲ ਉਨ੍ਹਾਂ ਦਾ ਦੁੱਖ ਘੱਟ ਹੁੰਦਾ ਹੈ। ਗੋਬਿੰਦ ਸਾਗਰ ਝੀਲ ਵਿੱਚ ਡੁੱਬਣ ਵਾਲੇ ਬਨੂੜ ਦੇ 7 ਨੌਜਵਾਨਾਂ ਦੇ ਹਰੇਕ ਪਰਿਵਾਰ ਨੂੰ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਇੱਕ-ਇੱਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।