Tuesday, October 27, 2026
Home Breaking news ਦਸੂਹਾ ’ਚ ਵਾਪਰੇ ਭਿਆਨਕ ਸਕੂਲ ਬੱਸ ਹਾਦਸੇ ’ਚ 9ਵੀਂ ਜਮਾਤ ਦੇ ਬੱਚੇ...

ਦਸੂਹਾ ’ਚ ਵਾਪਰੇ ਭਿਆਨਕ ਸਕੂਲ ਬੱਸ ਹਾਦਸੇ ’ਚ 9ਵੀਂ ਜਮਾਤ ਦੇ ਬੱਚੇ ਦੀ ਮੌਤ

0
136
school bus accident

ਜਲੰਧਰ 29 ਜੁਲਾਈ 2022 : ਦਸੂਹਾ ਰੋਡ ‘ਤੇ ਅੱਜ ਸਕੂਲੀ ਬੱਸ ਨਾਲ ਭਿਆਨਕ ਹਾਦਸਾ ਵਾਪਰ ਗਿਆ। ਬੱਚਿਆਂ ਨਾਲ ਭਰੀ ਬੱਸ ਦਾ ਭਿਆਨਕ ਐਕਸੀਡੈਂਟ ਹੋ ਗਿਆ। ਬੱਸ ਵਿਚ ਕੁੱਲ 40 ਛੋਟੇ-ਛੋਟੇ ਬੱਚੇ ਸਵਾਰ ਸਨ। ਹਾਦਸੇ ਵਿਚ ਇਕ ਬੱਚੇ ਦੀ ਮੌਤ ਹੋਣ ਦੀ ਖਬਰ ਹੈ ਤੇ 3 ਦੀ ਹਾਲਤ ਗੰਭੀਰ ਹੈ।

ਮਿਲੀ ਜਾਣਕਾਰੀ ਮੁਤਾਬਕ ਇੱਕ ਬੇਕਾਬੂ ਹੋਏ ਟਰੱਕ ਨੇ ਬੱਸ ਨੂੰ ਜ਼ੋਰਦਾਰ ਟੱਕਰ ਮਾਰੀ ਜਿਸ ਨਾਲ ਹਾਦਸਾ ਵਾਪਰਿਆ। ਮੌਕੇ ‘ਤੇ 12 ਬੱਚੇ ਫੱਟੜ ਹੋ ਗਏ ਹਨ ਜਿਨ੍ਹਾਂ ਨੂੰ ਹਸਪਤਾਲ ਪਹੁੰਚਿਆ ਗਿਆ ਹੈ। ਛੋਟੇ-ਛੋਟੇ ਮਾਸੂਮ ਬੱਚੇ ਮਾਪਿਆਂ ਨੂੰ ਵਾਜਾਂ ਮਾਰ ਰੋ ਰਹੇ ਸਨ। ਹਾਦਸੇ ਨੂੰ ਦੇਖ ਕੇ ਬੱਚੇ ਸਹਿਮੇ ਹੋਏ ਸਨ। ਐਕਸੀਡੈਂਟ ਵਿਚ ਬੱਸ ਦਾ ਕੰਡਕਟਰ ਵੀ ਜ਼ਖਮੀ ਦੱਸਿਆ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਵੱਖ-ਵੱਖ ਪਿੰਡਾਂ ਤੋਂ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ। ਜਦੋਂ ਬੱਸ ਸਕੂਲ ਤੋਂ ਥੋੜ੍ਹੀ ਦੂਰ ਰਿਲਾਇੰਸ ਪੈਟਰੋਲ ਪੰਪ ਦੇ ਕੋਲ ਪਹੁੰਚੀ ਤਾਂ ਪਿੱਛੇ ਤੋਂ ਆ ਰਹੇ ਤੇਜ਼ ਰਫਤਾਰ ਟੱਰਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਬੱਸ ਪਿੱਛੇ ਤੋਂ ਬੁਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ।