Home ਦੇਸ਼ ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਇਸ ਦਿਨ ਤੋਂ ਸ਼ੁਰੂ ਹੋਵੇਗੀ ਸ਼੍ਰੀ ਹੇਮਕੁੰਟ...
ਜਲੰਧਰ 25 ਅਪ੍ਰੈਲ 2022 : ਸਿੱਖ ਸ਼ਰਧਾਲੂਆਂ ਲਈ ਖੁਸ਼ਖਬਰੀ ਹੈ। ਸ਼੍ਰੀ ਹੇਮਕੁੰਟ ਸਾਹਿਬ ਸਿੱਖਾਂ ਦਾ ਪ੍ਰਮੁੱਖ ਤੀਰਥ ਅਸਥਾਨ ਹੈ, ਜਿੱਥੇ ਹਰ ਸਾਲ ਲੱਖਾਂ ਸੰਗਤਾਂ ਦੇਸ਼-ਵਿਦੇਸ਼ ਤੋਂ ਪੁੱਜਦੀਆਂ ਹਨ। ਇਸ ਵਾਰ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸਥਿਤ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ 22 ਮਈ ਤੋਂ ਸ਼ੁਰੂ ਹੋਵੇਗੀ। ਪਹਿਲਾ ਜੱਥਾ 19 ਮਈ ਨੂੰ ਰਿਸ਼ੀਕੇਸ਼ ਤੋਂ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ।
ਜਾਣਕਾਰੀ ਮੁਤਾਬਕ ਭਾਰਤੀ ਫੌਜ ਨੇ ਐਤਵਾਰ ਨੂੰ ਗੜ੍ਹਵਾਲ ਹਿਮਾਲਿਆ ‘ਚ 15,200 ਫੁੱਟ ਦੀ ਉਚਾਈ ‘ਤੇ ਸਥਿਤ ਦੁਨੀਆ ਦੇ ਸਭ ਤੋਂ ਉੱਚੇ ਗੁਰਦੁਆਰਾ ਸਾਹਿਬ ਹੇਮਕੁੰਟ ਸਾਹਿਬ ਤੱਕ ਬਰਫ ਹਟਾ ਕੇ ਆਵਾਜਾਈ ਲਈ ਰਸਤਾ ਸਾਫ ਕਰ ਦਿੱਤਾ ਹੈ। ਕਰੋਨਾ ਦੇ ਦੌਰ ਵਿੱਚ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਵੀ ਦੋ ਸਾਲ ਲਈ ਰੋਕ ਦਿੱਤੀ ਗਈ ਸੀ ਪਰ ਇਸ ਸਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਕਰਨ ਲਈ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦੱਸ ਦੇਈਏ ਕਿ ਹੇਮਕੁੰਟ ਸਾਹਿਬ ਨੂੰ ਉਤਰਾਖੰਡ ਦਾ ਪੰਜਵਾਂ ਧਾਮ ਮੰਨਿਆ ਜਾਂਦਾ ਹੈ।