Home ਦੋਆਬਾ ਡਰੱਗਜ਼ ਮਾਮਲੇ ‘ਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਅੱਜ...
ਚੰਡੀਗੜ੍ਹ 26 ਅਪ੍ਰੈਲ 2022 : ਡਰੱਗਜ਼ ਮਾਮਲੇ ‘ਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਮਜੀਠੀਆ ਨੇ SC ਤੋਂ ਡਰੱਗਜ਼ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ। ਮਜੀਠੀਆ ਇਸ ਸਮੇਂ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਹੈ। 24 ਫਰਵਰੀ ਨੂੰ ਉਸ ਨੇ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਮੁਹਾਲੀ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਸੀ। ਉਦੋਂ ਤੋਂ ਉਹ ਜੇਲ੍ਹ ‘ਚ ਹੈ। ਹੁਣ ਤੱਕ ਉਸ ਨੂੰ ਜ਼ਮਾਨਤ ਨਹੀਂ ਮਿਲੀ ਹੈ।
ਸਿਆਸਤ ਕਾਰਨ ਕੇਸ ਦਰਜ: ਮਜੀਠੀਆ
ਸੁਪਰੀਮ ਕੋਰਟ ‘ਚ ਮਜੀਠੀਆ ਦੇ ਵਕੀਲਾਂ ਨੇ ਕਿਹਾ ਕਿ ਸਿਆਸਤ ਕਾਰਨ ਉਨ੍ਹਾਂ ‘ਤੇ ਨਸ਼ਿਆਂ ਦਾ ਮਾਮਲਾ ਦਰਜ ਹੋਇਆ ਹੈ। ਕਾਂਗਰਸ ਸਰਕਾਰ ਨੇ ਚੋਣਾਂ ਤੋਂ ਠੀਕ ਪਹਿਲਾਂ ਇਹ ਕੇਸ ਦਰਜ ਕੀਤਾ ਸੀ। ਇਸ ਦੇ ਸਮਰਥਨ ‘ਚ ਉਨ੍ਹਾਂ ਨੇ ਤਤਕਾਲੀ ਸੀ.ਐਮ ਚਰਨਜੀਤ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਮਜੀਠੀਆ ਨੂੰ ਜੇਲ੍ਹ ‘ਚ ਡੱਕਣ ਦੇ ਬਿਆਨ ਵੀ ਦਿੱਤੇ ਹਨ। ਇਸ ਤੋਂ ਇਲਾਵਾ ਇਹ ਵੀ ਦੱਸਿਆ ਕਿ ਕੇਸ ਦਰਜ ਕਰਨ ਲਈ ਏਡੀਜੀਪੀ ਨੂੰ ਕਿਵੇਂ ਬਦਲਿਆ ਗਿਆ। ਇਸ ਤੋਂ ਇਲਾਵਾ ਇਸ ਕੰਮ ਲਈ ਸਿਧਾਰਥ ਚਟੋਪਾਧਿਆਏ ਨੂੰ ਵਿਸ਼ੇਸ਼ ਤੌਰ ‘ਤੇ ਇਸ ਕੰਮ ਲਈ ਡੀ.ਜੀ.ਪੀ. ਬਣਾਇਆ ਗਿਆ।