ਪੰਜਾਬ ਤੇ ਦਿੱਲੀ ਸਮਝੌਤੇ ਨੂੰ ਲੈ ਕੇ ਸੁਖਬੀਰ ਬਾਦਲ ਨੇ ਆਖੀ ਇਹ ਵੱਡੀ ਗੱਲ

0
83
sukhbir badal

ਚੰਡੀਗੜ੍ਹ 26 ਅਪ੍ਰੈਲ 2022 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ ਅਤੇ ਪੰਜਾਬ ਸਰਕਾਰ ਨੇ ਬਿਹਤਰ ਸਿਹਤ, ਸਿੱਖਿਆ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨੂੰ ਸਮਰੱਥ ਬਣਾਉਣ ਲਈ ‘ਗਿਆਨ ਸਾਂਝਾ ਸਮਝੌਤਾ’ ‘ਤੇ ਦਸਤਖਤ ਕੀਤੇ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗਿਆਨ ਸਾਂਝਾ ਕਰਨ ਲਈ ਦਿੱਲੀ ਅਤੇ ਪੰਜਾਬ ਦੀਆਂ ਸਰਕਾਰਾਂ ਅਧਿਕਾਰੀਆਂ ਅਤੇ ਮੰਤਰੀਆਂ ਨੂੰ ਇਕ-ਦੂਜੇ ਦੇ ਦੌਰੇ ‘ਤੇ ਭੇਜਣਗੀਆਂ।

ਉਧਰ, ਵਿਰੋਧੀ ਧਿਰਾਂ ਨੇ ਆਪ ਨੂੰ ਇਸ ਮੁੱਦੇ ਉਤੇ ਘੇਰ ਲਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਸਮਝੌਤੇ ਉਤੇ ਆਖਿਆ ਹੈ ਕਿ ਪੰਜਾਬ ਲਈ ਇਹ ਕਾਲਾ ਦਿਨ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਮਓਯੂ ‘ਤੇ ਦਸਤਖਤ ਕਰਕੇ ਪੰਜਾਬ ਵਿੱਚ ਦਿੱਲੀ ਸਰਕਾਰ ਦੀ ਦਖਲਅੰਦਾਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਕਾਲੀ ਦਲ ਅੱਜ ਬਾਅਦ ਦੁਪਹਿਰ 3 ਵਜੇ ਚੰਡੀਗੜ੍ਹ ਵਿਖੇ ਇਸ ਮੁੱਦੇ ‘ਤੇ ਪ੍ਰੈੱਸ ਕਾਨਫਰੰਸ ਕਰ ਰਿਹਾ ਹੈ।