ਰੰਧਾਵਾ ਜੀ ਸਰਕਾਰੀ ਇਨੋਵਾ ਗੱਡੀ ਵਾਪਸ ਮੋੜੋ, ‘ਮਾਨ ਸਰਕਾਰ’ ਨੇ ਜਾਰੀ ਕੀਤਾ ਨੋਟਿਸ

0
75
Sukhjinder Singh Randhawa

ਚੰਡੀਗੜ੍ਹ27 ਅਪ੍ਰੈਲ 2022 : ਟਰਾਂਸਪੋਰਟ ਵਿਭਾਗ ਪੰਜਾਬ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਨੋਟਿਸ ਜਾਰੀ ਕਰਕੇ ਕਿਹਾ ਹੈ ਕਿ ਕੈਬਨਿਟ ਰੈਂਕ ਵਾਲੀ ਗੱਡੀ ਵਾਪਸ ਕਰਨ ਦੀ ਖੇਚਲ ਕਰਨ। ਪੱਤਰ ਵਿਚ ਆਖਿਆ ਗਿਆ ਹੈ ਕਿ ਇਹ ਗੱਡੀ ਸਿਰਫ਼ ਕੈਬਨਿਟ ਰੈਂਕ ਲਈ ਮਿਲਦੀ ਹੈ। ਇਸ ਲਈ ਇਹ ਗੱਡੀ ਵਾਪਸ ਕਰਨ ਦੀ ਖੇਚਲ ਕਰਨ।

ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਵਲੋਂ ਜਾਰੀ ਕੀਤੇ ਗਏ ਪੱਤਰ ਵਿਚ ਲਿਖਿਆ ਹੈ- ਤੁਹਾਡੇ ਧਿਆਨ ਵਿਚ ਲਿਆਇਆ ਜਾਂਦਾ ਹੈ ਕਿ ਮੰਤਰੀ ਕਾਰ ਸ਼ਾਖਾ ਦੀ ਗੱਡੀ ਤੁਹਾਡੇ ਨਾਲ ਚੱਲ ਰਹੀ ਹੈ। ਮੋਟਰ ਗੱਡੀ ਬੋਰਡ ਦੀਆਂ ਹਦਾਇਤਾਂ ਮੁਤਾਬਿਕ ਇਹ ਗੱਡੀ ਸਿਰਫ਼ ਕੈਬਨਿਟ ਮੰਤਰੀਆਂ ਲਈ ਹੀ ਹੈ। ਇਸ ਲਈ ਤੁਹਾਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਇਹ ਗੱਡੀ ਮੰਤਰੀ ਕਾਰ ਸ਼ਾਖਾ ਵਿਚ ਜਮ੍ਹਾ ਕਰਵਾਉਣ ਦੀ ਖੇਚਲ ਕਰੋ।