ਪੰਜਾਬ ਦੀਆਂ ਮਹਿਲਾਵਾਂ ਨੂੰ ਜਲਦ ਮਿਲਣਗੇ 1 ਹਜ਼ਾਰ ਰੁਪਏ : ਬਲਜੀਤ ਕੌਰ

0
101
baljit kaur

ਚੰਡੀਗੜ੍ਹ 28 ਅਪ੍ਰੈਲ 2022 : ਪੰਜਾਬ ਦੀਆਂ ਮਹਿਲਾਵਾਂ ਲਈ ਕੈਬਨਿਟ ਮੰਤਰੀ ਬਲਜੀਤ ਕੌਰ ਦਾ ਵੱਡਾ ਬਿਆਨ ਆਇਆ ਹੈ। ਪੰਜਾਬ ਦੀਆਂ ਮਹਿਲਾਵਾਂ ਨੂੰ ਜਲਦ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਗੇ। ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ 1-2 ਮਹੀਨਿਆਂ ‘ਚ ਵਾਅਦਾ ਪੂਰਾ ਕਰਾਂਗੇ। ਮਹਿਲਾਵਾਂ ਨੂੰ ਜਲਦ ਮਿਲਣਗੇ 1 ਹਜ਼ਾਰ ਰੁਪਏ ਮਹੀਨਾ ਦੇਵਾਂਗੇ। ਚੋਣਾਂ ਵੇਲੇ ਆਮ ਆਦਮੀ ਪਾਰਟੀ ਨੇ ਔਰਤਾਂ ਨੂੰ ਪ੍ਰਤੀ ਮਹੀਨਾ ਇੱਕ ਹਜ਼ਾਰ ਦੇਣ ਦਾ ਵਾਅਦਾ ਕੀਤਾ ਸੀ।

ਹਲਕਾ ਮਲੋਟ ਤੋਂ ਵਿਧਾਇਕਾ ਤੇ ਪੰਜਾਬ ਦੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਔਰਤਾਂ ਦੇ ਜੀਵਨ ਪੱਧਰ ਨੂੰ ਸੁਧਾਰਨ ਲਈ ਹਰ ਸੰਭਵ ਯਤਨ ਕਰੇਗੀ ਅਤੇ ਛੇਤੀ ਹੀ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੀ ਦੂਜੀ ਗਰੰਟੀ ਨੂੰ ਲਾਗੂ ਕਰੇਗੀ।

ਉਨ੍ਹਾਂ ਕਿਹਾ ਕਿ ਸਰਕਾਰ ਮਹਿਲਾ ਸੁਰੱਖਿਆ ਕਾਨੂੰਨ ਵਿੱਚ ਸੋਧ ਕਰਨ ਜਾ ਰਹੀ ਹੈ ਅਤੇ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਲਈ ਹੋਰ ਸਖ਼ਤ ਧਾਰਾਵਾਂ ਜੋੜੀਆਂ ਜਾਣਗੀਆਂ। ਮੰਤਰੀ ਫਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਮਾਗਮ ਦੀ ਪ੍ਰਧਾਨਗੀ ਕਰਨ ਲਈ ਪੁੱਜੇ ਹੋਏ ਸਨ।

ਮੰਤਰੀ ਨੇ ਕਿਹਾ ਕਿ ਇਹ ਜ਼ਿਲ੍ਹੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿਉਂਕਿ ਪ੍ਰਸ਼ਾਸਨ ਦੇ ਲਗਾਤਾਰ ਯਤਨਾਂ ਸਦਕਾ ਇਸ ਨੇ 928 ਔਰਤਾਂ ਪ੍ਰਤੀ 1000 ਪੁਰਸ਼ਾਂ ਦਾ ਲਿੰਗ ਅਨੁਪਾਤ ਹਾਸਲ ਕੀਤਾ ਹੈ। ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ, ਬੱਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਆਦਿ ਵੀ ਹਾਜ਼ਰ ਸਨ।