ਸ੍ਰੀ ਫਤਹਿਗੜ੍ਹ ਸਾਹਿਬ ‘ਚ ਲਾਗੂ ਹੋਈ ਧਾਰਾ 144,ਪਟਿਆਲਾ ‘ਚ ਹੋਈ ਝੜਪ ਕਾਰਨ ਪ੍ਰਸ਼ਾਸਨ ਦਾ ਵੱਡਾ ਫੈਸਲਾ

0
88
patiala

ਚੰਡੀਗੜ੍ਹ 30 ਅਪ੍ਰੈਲ 2022 : ਬੀਤੇ ਦਿਨੀਂ ਪਟਿਆਲਾ ‘ਚ ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਹਿੰਦੂ ਤੇ ਸਿੱਖ ਜਥੇਬੰਦੀਆਂ ਦੇ ਲੋਕ ਆਹਮੋ-ਸਾਹਮਣੇ ਆ ਗਏ। ਹਿੰਦੂ ਜਥੇਬੰਦੀਆਂ ਮਾਰਚ ਕੱਢਣ ਦੀ ਤਿਆਰੀ ਕਰ ਰਹੀਆਂ ਸਨ। ਇਸ ਦੌਰਾਨ ਕੁਝ ਜਥੇਬੰਦੀਆਂ ਨੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਮਾਹੌਲ ਇੰਨਾ ਖਰਾਬ ਹੋ ਗਿਆ ਕਿ ਦੋਵਾਂ ਧਿਰਾਂ ਵਿਚਾਲੇ ਇੱਟਾਂ-ਪੱਥਰ ਵੀ ਚੱਲੇ। ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਹੋਈ ਹਿੰਸਾ ਤੋਂ ਬਾਅਦ ਹਿੰਦੂ ਸੰਗਠਨਾਂ ਨੇ ਅੱਜ ਪਟਿਆਲਾ ਬੰਦ ਦਾ ਸੱਦਾ ਦਿੱਤਾ ਹੈ।

ਜਿਸ ਦੌਰਾਨ ਇਨ੍ਹਾਂ ਵੱਲੋਂ ਧਰਨਾ, ਰੈਲੀ, ਪ੍ਰਦਰਸ਼ਨ, ਰੋਸ ਮਾਰਚ ਕੀਤਾ ਜਾ ਸਕਦਾ ਹੈ। ਇਸ ਲਈ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਪ੍ਰਸ਼ਾਸ਼ਨ ਨੇ ਧਾਰਾ 144 ਲਾਗੂ ਕੀਤੀ ਹੈ। ਸਰਕਾਰੀ ਇਮਾਰਤਾਂ ਵਿੱਚ ਤਾਇਨਾਤ ਚੌਂਕੀਦਾਰਾ ਨੂੰ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਸਬੰਧੀ ਵਿਸ਼ੇਸ਼ ਹਦਾਇਤਾਂ ਦਿੱਤੀਆਂ। ਸਰਕਾਰੀ ਹਸਪਤਾਲਾਂ ਵਿੱਚ ਵੱਧ ਤੋਂ ਵੱਧ ਮੈਡੀਕਲ ਸਟਾਫ ਅਤੇ ਐਮਬੂਲੈਂਸਾ ਹਾਜਰ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।

Major decision of the administration

ਦਰਅਸਲ ਇੱਥੇ ਸ਼ਿਵ ਸੈਨਾ ਨੇ ਖਾਲਿਸਤਾਨ ਖਿਲਾਫ ਪੁਤਲਾ ਫੂਕਣ ਦੀ ਤਿਆਰੀ ਕੀਤੀ ਹੋਈ ਸੀ। ਇਹ ਪਤਾ ਲੱਗਦਿਆਂ ਹੀ ਖਾਲਿਸਤਾਨ ਸਮਰਥਕਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਉਥੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਕੇ ਵਾਪਸ ਭੇਜ ਦਿੱਤਾ। ਉਧਰ ਸਿੱਖ ਜਥੇਬੰਦੀਆਂ ਦੇ ਮੈਂਬਰ ਤਲਵਾਰਾਂ ਲੈ ਕੇ ਕਾਲੀ ਮਾਤਾ ਮੰਦਰ ਪੁੱਜੇ। ਦੋਵਾਂ ਧਿਰਾਂ ਵਿਚਕਾਰ ਕਾਫੀ ਇੱਟ-ਪੱਥਰ ਚੱਲ ਰਹੇ ਸਨ।