Home ਦੋਆਬਾ ‘ਮਾਨ ਸਰਕਾਰ’ ਨੇ ਬੀਬੀ ਭੱਠਲ ਨੂੰ ਭੇਜਿਆ ਨੋਟਿਸ, ਜਾਣੋ ਕਾਰਨ
ਚੰਡੀਗੜ੍ਹ 3 ਮਈ 2022 : ਮੁੱਖ ਮੰਤਰੀ ਭਗਵੰਤ ਮਾਨਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀਆਂ ਤੋਂ ਸਰਕਾਰੀ ਰਿਹਾਇਸ਼ਾਂ ਖਾਲੀ ਕਰਵਾਉਣ ਦੀ ਲੜੀ ਤਹਿਤ ਹੁਣ ਕਾਂਗਰਸ (Congress) ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
ਦੱਸਦਈਏ ਕਿ ਕਾਂਗਰਸ ਸਰਕਾਰ ਦੌਰਾਨ ਬੀਬੀ ਰਾਜਿੰਦਰ ਕੌਰ ਭੱਠਲ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਇਸ ਚੇਅਰਪਰਸਨ ਸਨ, ਜੋ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹੁਣ ਯੋਜਨਾ ਬੋਰਡ ਨੂੰ 20 ਅਪ੍ਰੈਲ ਨੂੰ ਭੰਗ ਕਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਵਾਇਸ ਚੇਅਰਪਰਸਨ ਵੱਜੋਂ ਕੈਬਨਿਟ ਰੈਂਕ ਦੇ ਤੌਰ ‘ਤੇ ਚੰਡੀਗੜ੍ਹ ਵਿਖੇ ਸੈਕਟਰ 2 ਵਿਖੇ ਮਿਲੀ ਸਰਕਾਰੀ ਕੋਠੀ ਨੰਬਰ 8 ਖਾਲੀ ਕਰਨ ਲਈ ਕਿਹਾ ਗਿਆ ਹੈ।
ਬੀਬੀ ਭੱਠਲ ਨੂੰ ਸਰਕਾਰ ਵੱਲੋਂ ਕੋਠੀ ਖਾਲੀ ਕਰਨ ਲਈ 15 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਹੈ, ਜਿਸ ਤਹਿਤ 5 ਮਈ ਆਖਰੀ ਤਰੀਕ ਹੋਵੇਗੀ।