Tuesday, October 27, 2026
Home ਦੋਆਬਾ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਲੁਧਿਆਣਾ ਜਾਣਗੇ ਭਗਵੰਤ ਮਾਨ

ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਲੁਧਿਆਣਾ ਜਾਣਗੇ ਭਗਵੰਤ ਮਾਨ

0
117
cm maan

ਚੰਡੀਗੜ੍ਹ 5 ਮਈ 2022 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਸੀਐਮ ਬਣਨ ਤੋਂ ਬਾਅਦ ਪਹਿਲੀ ਵਾਰ ਲੁਧਿਆਣਾ ਸ਼ਹਿਰ ਪਹੁੰਚ ਰਹੇ ਹਨ। ਸੀਐਮ ਮਾਨ ਇੱਥੇ ਪੀਏਯੂ ਵਿਖੇ ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ‘ਤੇ ਆਯੋਜਿਤ ਰਾਜ ਪੱਧਰੀ ਸਮਾਗਮ ‘ਚ ਸ਼ਿਰਕਤ ਕਰਨਗੇ। ਇਹ ਸਮਾਗਮ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿੱਚ ਮਨਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹਨ। ਮੁੱਖ ਮੰਤਰੀ ਰਾਮਗੜ੍ਹੀਆ ਭਾਈਚਾਰੇ ਦੇ ਪਤਵੰਤਿਆਂ ਦਾ ਸਨਮਾਨ ਵੀ ਕਰਨਗੇ। ਪੰਜਾਬ ਸਰਕਾਰ ਨੇ ਸਭ ਤੋਂ ਪਹਿਲਾਂ ਸ਼ਹੀਦਾਂ ਦਾ ਜਨਮ ਸ਼ਹੀਦੀ ਦਿਵਸ ਸੂਬਾ ਪੱਧਰ ‘ਤੇ ਮਨਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਮਹਾਨ ਸ਼ਖਸੀਅਤਾਂ ਦੇ ਇਤਿਹਾਸ ਬਾਰੇ ਜਾਣ ਸਕਣ। ਦੱਸਿਆ ਜਾ ਰਿਹਾ ਹੈ ਕਿ ਸੀਐਮ ਭਗਵੰਤ ਮਾਨ ਕਰੀਬ 10.45 ਵਜੇ ਲੁਧਿਆਣਾ ਪਹੁੰਚਣਗੇ।