ਪੰਜਾਬ ‘ਚ ਬਣੇ ਸੇਵਾ ਕੇਂਦਰਾਂ ਨੂੰ ਬਣਾਇਆ ਜਾ ਸਕਦਾ ਹੈ ਮੁਹੱਲਾ ਕਲੀਨਿਕ

0
102
cm maan

ਚੰਡੀਗੜ੍ਹ 6 ਮਈ 2022 : ਪੰਜਾਬ ਦੀ ਸੱਤਾ ‘ਤੇ ਕਾਬਜ਼ ਹੁੰਦਿਆਂ ਹੀ CM ਮਾਨ ਸਰਕਾਰ ਵੱਲੋਂ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਪੰਜਾਬ ‘ਚ ਬਣਨ ਵਾਲੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਅਨੁਸਾਰ ਪੰਜਾਬ ਦੇ ‘ਚ ਬਣੇ ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕ ਬਣਾਇਆ ਜਾ ਸਕਦਾ ਹੈ, ਜਿਸ ਦੇ ਲਈ ਪੰਜਾਬ ਸਰਕਾਰ ਵੱਲੋਂ ਤਿਆਰੀ ਖਿੱਚ ਲਈ ਗਈ ਹੈ ।

ਦੱਸਦਈਏ ਕਿ ਪੰਜਾਬ ਦੇ ਆਰਕੀਟੈਕਚਰ ਵਿਭਾਗ ਵੱਲੋਂ ਦਿੱਲੀ ਮੁਹੱਲਾ ਕਲੀਨਿਕਾਂ ਦਾ ਦੌਰਾ ਕੀਤਾ ਗਿਆ । ਇਸ ਦੌਰੇ ਦੌਰਾਨ ਪੰਜਾਬ ਆਰਕੀਟੈਕਚਰ ਵਿਭਾਗ ਦੀ ਮੁਖੀ ਨੇ ਆਪਣੀ ਟੀਮ ਨਾਲ ਦੌਰਾ ਕੀਤਾ ਤੇ ਪੂਰੀ ਸਥਿਤੀ ਦਾ ਜਾਇਜ਼ਾ ਲਿਆ । ਇਸ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਵੀ ਦਿੱਲੀ ਦੌਰੇ ‘ਤੇ ਗਏ ਸਨ। ਇਸ ਦੌਰੇ ਤੋਂ ਬਾਅਦ ਸਿਹਤ ਵਿਭਾਗ ਤੇ ਪੰਜਾਬ ਆਰਕੀਟੈਕਚਰ ਵਿਭਾਗ ‘ਚ ਲਗਭਗ ਸਹਿਮਤੀ ਬਣਨ ਤੋਂ ਬਾਅਦ ਆਰਕੀਟੈਕਚਰ ਵਿਭਾਗ ਵੱਲੋਂ ਸੇਵਾ ਕੇਂਦਰਾਂ ‘ਚ ਮੁਹੱਲਾ ਕਲੀਨਿਕ ਚਲਾਉਣ ਦੀ ਤਜਵੀਜ਼ ਭੇਜੀ ਗਈ ਹੈ। ਫਿਲਹਾਲ ਮਾਨ ਸਰਕਾਰ ਵੱਲੋਂ ਹਰ ਵਿਧਾਨ ਸਭਾ ਹਲਕੇ ‘ਚ ਇੱਕ ਮੁਹੱਲਾ ਕਲੀਨਿਕ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ ਕਿ ਜੇ ਪੰਜਾਬ ‘ਚ ‘ਆਪ’ ਦੀ ਸਰਕਾਰ ਆਉਂਦੀ ਹੈ ਤਾਂ ਦਿੱਲੀ ਦੀ ਤਰਜ ‘ਤੇ ਪੰਜਾਬ ‘ਚ ਮੁਹੱਲਾ ਕਲੀਨਿਕ ਖੋਲ੍ਹ ਕੇ ਲੋਕਾਂ ਨੂੰ ਉਚ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ । ਇਸ ਗਾਰੰਟੀ ਤਹਿਤ ਹੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਕਲੀਨਿਕਾਂ ਦਾ ਦੌਰਾ ਕੀਤਾ ਸੀ।