Home ਦੇਸ਼ ਤੇਜਿੰਦਰਪਾਲ ਬੱਗਾ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਪੁਲਿਸ ‘ਤੇ ਕਿਡਨੈਪਿੰਗ ਦਾ...
ਚੰਡੀਗੜ੍ਹ 6 ਮਈ 2022 : ਭਾਜਪਾ ਨੇਤਾ ਤੇਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਨੇ ਦਿੱਲੀ ਤੋਂ ਗ੍ਰਿਫਤਾਰ ਕੀਤਾ ਹੈ । ਪਰ ਹੁਣ ਬੱਗਾ ਦੀ ਗ੍ਰਿਫਤਾਰੀ ਨੂੰ ਲੈ ਕੇ ਵੱਡਾ ਸਿਆਸੀ ਹੰਗਾਮਾ ਖੜ੍ਹਾ ਹੋ ਗਿਆ। ਬੱਗਾ ਦੀ ਗ੍ਰਿਫਤਾਰੀ ਉਤੇ ਭਾਜਪਾ ਵਰਕਰਾਂ ਭੜਕ ਗਏ ਹਨ ਤੇ ਉਨ੍ਹਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਪੁਲਿਸ ‘ਤੇ ਕਿਡਨੈਪਿੰਗ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਇਨ੍ਹਾਂ ਸਭ ਦੇ ਦਰਮਿਆਨ ਤਜਿੰਦਰਪਾਲ ਸਿੰਘ ਦੇ ਪਿਤਾ ਨੇ ਪੰਜਾਬ ਪੁਲਿਸ ‘ਤੇ ਵੱਡੇ ਇਲਜ਼ਾਮ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਪੰਜਾਬ ਪੁਲਿਸ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਪਹਿਲਾਂ ਤੋਂ ਬੱਗਾ ਨੂੰ ਕੋਈ ਨੋਟਿਸ ਨਹੀਂ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਬੱਗਾ ਨੂੰ ਪੱਗ ਬੰਨ੍ਹਣ ਤੱਕ ਦਾ ਵੀ ਸਮਾਂ ਨਹੀਂ ਦਿੱਤਾ ਗਿਆ ਤੇ ਪੁਲਿਸ ਵੱਲੋਂ ਕੁੱਟਮਾਰ ਕਰਕੇ ਬੱਗਾ ਦਾ ਮੋਬਾਈਲ ਵੀ ਖੋਹਿਆ ਗਿਆ ਹੈ।
ਦੂਜੇ ਪਾਸੇ ਪੰਜਾਬ ਪੁਲਿਸ ਨੇ ਸਫਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਬੱਗਾ ਨੂੰ ਲਗਾਤਾਰ ਨੋਟਿਸ ਭੇਜੇ ਗਏ ਪਰ ਉਨ੍ਹਾਂ ਨੇ ਜਾਂਚ ‘ਚ ਸਹਿਯੋਗ ਨਹੀਂ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਅਸੀਂ ਕਾਨੂੰਨ ਮੁਤਾਬਕ ਕਾਰਵਾਈ ਕਰਦੇ ਹੋਏ ਬੱਗਾ ਨੂੰ ਗ੍ਰਿਫਤਾਰ ਕੀਤਾ ਹੈ।
BJP ਆਗੂ ਤਜਿੰਦਰ ਪਾਲ ਬੱਗਾ ਨੂੰ ਪੁਲਿਸ ਦਿੱਲੀ ਤੋਂ ਮੋਹਾਲੀ ਲੈ ਕੇ ਆ ਰਹੀ ਸੀ ਕਿ ਰਸਤੇ ਵਿਚ ਹਰਿਆਣਾ ਪੁਲਿਸ ਨੇ ਕਾਫਲੇ ਨੂੰ ਰੋਕ ਲਿਆ ਗਿਆ ਤੇ ਉਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ। ਬੱਗਾ ਨੂੰ ਦਿੱਲੀ ਤੋਂ ਮੁਹਾਲੀ ਲਿਜਾਇਆ ਜਾ ਰਿਹਾ ਹੈ ਕਿਉਂਕਿ ਤਜਿੰਦਰ ਬੱਗਾ ਖਿਲਾਫ ਮੋਹਾਲੀ ਵਿਚ ਮਾਮਲਾ ਦਰਜ ਹੋਇਆ ਸੀ।