ਚੰਡੀਗੜ੍ਹ 7 ਮਈ 2022 : ਕਾਂਗਰਸੀ ਆਗੂ ਸੁਖਪਾਲ ਖਹਿਰਾ ਲਗਾਤਾਰ ਆਮ ਆਦਮੀ ਪਾਰਟੀ ‘ਤੇ ਹਮਲੇ ਬੋਲਦੇ ਆਏ ਹਨ। ਅੱਜ ਖਹਿਰਾ ਨੇ ਟਵੀਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਅਧਿਕਾਰੀਆਂ ਅਤੇ ਉੱਚ ਨੌਕਰਸ਼ਾਹਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਗੈਰ-ਕਾਨੂੰਨੀ ਹੁਕਮਾਂ ਨੂੰ ਲਾਗੂ ਕਰਨ ਲਈ ਪੰਜਾਬ ਤੋਂ ਬਾਹਰ ਜਿਵੇਂ ਗੁਜਰਾਤ, ਰਾਜਸਥਾਨ ਆਦਿ ਵਿੱਚ ਇਸ਼ਤਿਹਾਰਾਂ ‘ਤੇ ਜਨਤਾ ਦਾ ਪੈਸਾ ਬਰਬਾਦ ਨਾ ਕਰਨ। ਉਨ੍ਹਾਂ ਨੂੰ ਦੇਖਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਸਾਡੇ ਪੁਲਿਸ ਅਫਸਰਾਂ ਨੂੰ ਕਿਸ ਤਰ੍ਹਾਂ ਦੀ ਜ਼ਿੰਮੇਵਾਰੀਆਂ ਸੌਂਪੀਆਂ ਹਨ।
ਖਹਿਰਾ ਇਸ ਟਵੀਟ ਰਾਹੀਂ ਲੋਕਾਂ ਦਾ ਧਿਆਨ ਪੰਜਾਬ ਪੁਲਿਸ ਵੱਲੋਂ ਭਾਜਪਾ ਆਗੂ ਤੇਜਿੰਦਰਪਾਲ ਬੱਗਾ ਦੀ ਗ੍ਰਿਫਤਾਰੀ ‘ਤੇ ਦਿਵਾਉਣਾ ਚਾਹੁੰਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਨੂੰ ਆਪਣੇ ਸੂਬੇ ਵੱਲ ਜ਼ਿਆਦਾ ਧਿਆਨ ਦੇਣਾ ਚਾਹੀਦਾ ਹੈ ਨਾ ਕਿ ਪੰਜਾਬ ਤੋਂ ਬਾਹਰ ਦੇ ਕੰਮਾਂ ਵੱਲ।
I request Punjab officers & top bureaucrats not to carry out illegal orders of @ArvindKejriwal & @BhagwantMann to waste public money on advertisements outside Pb like in Gujrat,Rajasthan etc media. They should see in what mess they have landed our police officers-khaira pic.twitter.com/fvRymtEfJg
— Sukhpal Singh Khaira (@SukhpalKhaira) May 7, 2022







