ਚੰਡੀਗੜ੍ਹ 9 ਮਈ 2022 : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ CM ਭਗਵੰਤ ਮਾਨ ਵੱਲੋਂ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਪੰਜਾਬ ਵਿੱਚ ਨਸ਼ੇ ਨੂੰ ਲੈ ਕੇ CM ਮਾਨ ਨੇ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਸੂਬੇ ਦੇ ਪੁਲਿਸ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨੇ ਸੂਬੇ ਵਿੱਚੋਂ ਨਸ਼ੇ ਦੇ ਖਾਤਮੇ ਲਈ ਇੱਕ ਐਕਸ਼ਨ ਪਲਾਨ ਬਣਾਇਆ ਗਿਆ । ਨਸ਼ੇ ਦੇ ਖਾਤਮੇ ਲਈ ਸੀਨੀਅਰ ਅਧਿਕਾਰੀਆਂ ਦੀ ਬੈਠਕ ਵਿੱਚ CM ਮਾਨ ਨੇ ਪੁਲਿਸ ਅਧਿਕਾਰੀਆਂ ਨੂੰ ਬਿਨ੍ਹਾਂ ਕਿਸੇ ਦਬਾਅ ਦੇ ਹਰ ਦੋਸ਼ੀ ਖ਼ਿਲਾਫ਼ ਸਖਤ ਕਾਰਵਾਈ ਦੇ ਆਦੇਸ਼ ਦਿੱਤੇ।
ਪੰਜਾਬ ਦੇ CM ਮਾਨ ਦੇ ਇਸ ਫੈਸਲੇ ਤੋਂ ਬਾਅਦ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਕੋਈ ਸੁਰੱਖਿਆ ਨਹੀਂ ਹੋਵੇਗੀ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ- “ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਾਹਰ ਕੱਢਣਾ ਸਭ ਤੋਂ ਜ਼ਰੂਰੀ ਹੈ। ਹੁਣ ਪੰਜਾਬ ਵਿੱਚ ਇਮਾਨਦਾਰ ਸਰਕਾਰ ਹੈ । ਨਸ਼ੇ ਦੇ ਵਪਾਰੀਆਂ ਨੂੰ ਕੋਈ ਸੁਰੱਖਿਆ ਨਹੀਂ ਹੋਵੇਗੀ। ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਪੂਰੀ ਤਨਦੇਹੀ ਨਾਲ ਇਸ ਸਮੱਸਿਆ ਦਾ ਹੱਲ ਕਰੇਗੀ।”
पंजाब के युवाओं को नशे से बाहर लाना सबसे ज़रूरी है। अब पंजाब में ईमानदार सरकार है। नशा बेचने वालों को कोई संरक्षण नहीं होगा। उन पर सख़्त ऐक्शन होगा। आम आदमी पार्टी पूरी शिद्दत से पंजाब के लोगों के साथ मिलके इस समस्या का समाधान करेगी। https://t.co/2UkEQTqXlq
— Arvind Kejriwal (@ArvindKejriwal) May 9, 2022








