ਮੋਹਾਲੀ ਬਲਾਸਟ ਮਾਮਲੇ ‘ਚ ਪੁਲਿਸ ਨੇ ਹਿਰਾਸਤ ‘ਚ ਲਏ ਕਈ ਲੋਕ : CM ਮਾਨ

0
92
CM Bhagwant maan

ਚੰਡੀਗੜ੍ਹ 10 ਮਈ 2022 : ਮੋਹਾਲੀ ਬਲਾਸਟ ਨੂੰ ਲੈ ਕੇ ਪੁਲਿਸ ਦੇ ਵੱਡੇ ਅਧਿਕਾਰੀਆਂ ਨਾਲ ਬੈਠਕ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁਹਾਲੀ ਘਟਨਾ ‘ਚ ਕਈ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ | ਉਨ੍ਹਾਂ ਦਾ ਕਹਿਣਾ ਸੀ ਕਿ ਸ਼ਾਮ ਤੱਕ ਹੋਰ ਜਾਣਕਾਰੀ ਤੁਹਾਡੇ ਸਾਹਮਣੇ ਲਿਆਂਦੀ ਜਾਵੇਗੀ | ਉਨ੍ਹਾਂ ਸਾਫ਼ ਕਿਹਾ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਜ਼ਿਕਰਯੋਗ ਹੈ ਕਿ ਐੱਨ.ਆਈ.ਏ. ਦੀ ਟੀਮ ਵਲੋਂ ਵੀ ਜਾਂਚ ਪੜਤਾਲ ਕੀਤੀ ਜਾਵੇਗੀ, ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ |