ਚੰਡੀਗੜ੍ਹ 11 ਮਈ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਮਾਨ ਨੇ ਸਾਫ ਸ਼ਬਦਾਂ ਵਿਚ ਆਖ ਦਿੱਤਾ ਹੈ ਕਿ ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਨੂੰ ਅਪੀਲ ਹੈ ਕਿ 31 ਮਈ ਤੱਕ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਹਵਾਲੇ ਕਰ ਦੇਣ ਅਜਿਹਾ ਨਾ ਕਰਨ ਉਤੇ ਸਖਤ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ।
ਭਗਵਾਨ ਮਾਨ ਨੇ ਇਸ ਸਬੰਧੀ ਟਵੀਟ ਕਰਦੇ ਹੋਏ ਲਿਖਿਆ ਹੈ- ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਨੇ, ਭਾਵੇਂ ਉਹ ਰਾਜਨੀਤਕ ਲੋਕ ਜਾਂ ਅਫਸਰ ਹਨ, ਜਾਂ ਫੇਰ ਕੋਈ ਰਸੂਖਦਾਰ ਲੋਕ ਨੇ..ਓਹਨਾਂ ਨੂੰ ਮੈਂ ਅਪੀਲ ਕਰਦਾ ਹਾਂ ਕਿ 31 ਮਈ ਤੱਕ ਆਪਣੇ ਨਾਜਾਇਜ਼ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਨੂੰ ਦੇ ਦੇਣ .ਨਹੀਂ ਤਾਂ ਪੁਰਾਣੇ ਖ਼ਰਚੇ ਅਤੇ ਨਵੇਂ ਪਰਚੇ ਪਾਏ ਜਾ ਸਕਦੇ ਨੇ…
ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਤੇ ਨਾਜਇਜ਼ ਕਬਜ਼ੇ ਕੀਤੇ ਹੋਏ ਨੇ ਭਾਂਵੇ ਓਹ ਰਾਜਨੀਤਕ ਲੋਕ ਨੇ ਜਾਂ ਅਫਸਰ ਨੇ ਜਾਂ ਫੇਰ ਕੋਈ ਰਸੂਖਦਾਰ ਲੋਕ ਨੇ..ਓਹਨਾਂ ਨੂੰ ਮੈਂ ਅਪੀਲ ਕਰਦਾ ਹਾਂ ਕਿ 31 ਮਈ ਤੱਕ ਆਪਣੇ ਨਜਾਇਜ਼ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਨੂੰ ਦੇ ਦੇਣ .ਨਹੀਂ ਤਾਂ ਪੁਰਾਣੇ ਖ਼ਰਚੇ ਅਤੇ ਨਵੇਂ ਪਰਚੇ ਪਾਏ ਜਾ ਸਕਦੇ ਨੇ
— Bhagwant Mann (@BhagwantMann) May 11, 2022








