Home ਪੰਜਾਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦਾ ਮਾਮਲਾ : SGPC ਨੂੰ...
ਚੰਡੀਗੜ੍ਹ 2 ਅਪ੍ਰੈਲ 2022 : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੇ ਗੁੰਮ ਹੋਣ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਝਟਕਾ ਦਿੱਤਾ ਹੈ। ਹਾਈ ਕੋਰਟ ਨੇ ਇਸ ਮਾਮਲੇ ਨਾਲ ਸਬੰਧਤ ਬਰਖਾਸਤ ਮੁਲਾਜ਼ਮਾਂ ਨੂੰ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਗੁਰਬਚਨ ਸਿੰਘ, ਦਲਬੀਰ ਸਿੰਘ ਅਤੇ ਬਾਜ਼ ਸਿੰਘ ਨੂੰ ਰਾਹਤ ਦਿੱਤੀ ਹੈ। ਐਸ.ਜੀ.ਪੀ.ਸੀ ਵਲੋਂ ਇਨ੍ਹਾਂ ਮੁਲਾਜ਼ਮਾਂ ਨੂੰ ਹੇਰਾਫੇਰੀ ਦੇ ਦੋਸ਼ਾਂ ਤਹਿਤ ਬਰਖ਼ਾਸਤ ਕਰ ਦਿੱਤਾ ਗਿਆ ਸੀ।
ਜ਼ਿਕਰਯੋਗ ਹੈ ਕਿ 328 ਸਵਰੂਪ ਦੇ ਲਾਪਤਾ ਹੋਣ ਤੋਂ ਬਾਅਦ ਐੱਸ.ਜੀ.ਪੀ.ਸੀ. ‘ਤੇ ਸਵਾਲ ਉਠਾਏ ਗਏ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ ਸੀ। ਇਸ ਤੋਂ ਬਾਅਦ ਦੋਸ਼ੀ ਮੁਲਜ਼ਮਾਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਸੀ।