Wednesday, October 28, 2026
Home ਦੋਆਬਾ ਮਜੀਠੀਆ ਵੱਲੋਂ ਜ਼ਮਾਨਤ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ

ਮਜੀਠੀਆ ਵੱਲੋਂ ਜ਼ਮਾਨਤ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ

0
127
majithia

ਚੰਡੀਗੜ੍ਹ 16 ਮਈ 2022 : ਅਕਾਲੀ ਆਗੂ ਬਿਕਰਮ ਮਜੀਠੀਆ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਉਸ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਮਾਮਲੇ ਦੀ ਸੁਣਵਾਈ ਇਸ ਹਫਤੇ ਹੋਣ ਦੀ ਸੰਭਾਵਨਾ ਹੈ। ਹਾਈ ਕੋਰਟ ਦੀ ਡਬਲ ਬੈਂਚ ਇਸ ਦੀ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ ਮਜੀਠੀਆ ਨੇ ਡਰੱਗਜ਼ ਕੇਸ ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਹਾਲਾਂਕਿ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਮਜੀਠੀਆ ਨੂੰ ਕੇਸ ਖਾਰਜ ਕਰਨ ਅਤੇ ਜ਼ਮਾਨਤ ਲਈ ਹਾਈ ਕੋਰਟ ਦੇ ਡਿਵੀਜ਼ਨਲ ਬੈਂਚ ਕੋਲ ਪਹੁੰਚ ਕਰਨ ਲਈ ਕਿਹਾ ਸੀ।ਪਿਛਲੀ ਕਾਂਗਰਸ ਸਰਕਾਰ ਵੇਲੇ ਬਿਕਰਮ ਮਜੀਠੀਆ ਖ਼ਿਲਾਫ਼ ਕੇਸ ਦਰਜ ਹੋਇਆ ਸੀ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਚੋਣ ਲੜਨ ਤੱਕ ਗ੍ਰਿਫਤਾਰੀ ਤੋਂ ਰਾਹਤ ਦੇ ਦਿੱਤੀ ਸੀ। ਵੋਟਿੰਗ ਤੋਂ ਬਾਅਦ ਮਜੀਠੀਆ ਨੇ 24 ਫਰਵਰੀ ਨੂੰ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਜਿਸ ਤੋਂ ਬਾਅਦ ਉਸ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ 10 ਮਾਰਚ ਨੂੰ ਜਦੋਂ ਚੋਣ ਨਤੀਜੇ ਆਏ ਤਾਂ ਮਜੀਠੀਆ ਅੰਮ੍ਰਿਤਸਰ ਪੂਰਬੀ ਤੋਂ ਚੋਣ ਹਾਰ ਗਏ ਸਨ।