ਜਥੇਦਾਰ ਤੋਤਾ ਸਿੰਘ ਦੇ ਦੇਹਾਂਤ ‘ਤੇ ਸੁਖਬੀਰ ਬਾਦਲ ਨੇ ਪ੍ਰਗਟਾਇਆ ਦੁੱਖ

0
129
sukhbir

ਚੰਡੀਗੜ੍ਹ 21 ਮਈ 2022 : ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਉੁਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖਰੀ ਸਾਹ ਲਿਆ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਤੋਤਾ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਸਮੁੱਚੇ ਪਰਿਵਾਰ ਅਤੇ ਪਾਰਟੀ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ। ਉਨ੍ਹਾਂ ਦੇ ਜਾਣ ਨਾਲ ਜਿੱਥੇ ਪੰਜਾਬ ਅਤੇ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਮੈਂ ਨਿੱਜੀ ਤੌਰ ‘ਤੇ ਇੱਕ ਚੰਗੇ ਮਾਰਗਦਰਸ਼ਕ ਦੀ ਕਮੀ ਮਹਿਸੂਸ ਕਰਾਂਗਾ।

ਉਨ੍ਹਾਂ ਕਿਹਾ ਕਿ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਜਥੇਦਾਰ ਸਾਹਿਬ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਸਨ। ਮੈਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜਾ ਹਾਂ।