Home ਦੇਸ਼ ਕੇਂਦਰ ਪੰਜਾਬ ਸਰਕਾਰ ਤੋਂ MSP ‘ਤੇ ਮੂੰਗੀ ਚੁੱਕਣ ਲਈ ਹੋਈ ਤਿਆਰ, CM...
ਚੰਡੀਗੜ੍ਹ 21 ਮਈ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁਝ ਦਿਨ ਪਹਿਲਾਂ ਮੂੰਗੀ ‘ਤੇ ਐੱਮ. ਐੱਸ. ਪੀ. ਦੇਣ ਦੀ ਗਾਰੰਟੀ ਦਿੱਤੀ ਸੀ। ਇਸੇ ਬਾਬਤ ਉਨ੍ਹਾਂ ਨੇ ਕੇਂਦਰ ਨੂੰ ਚਿੱਠੀ ਵੀ ਲਿਖੀ ਸੀ।
CM ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ‘ਕੁਝ ਦਿਨ ਪਹਿਲਾਂ ਅਸੀਂ ਕਿਸਾਨਾਂ ਨੂੰ ਮੂੰਗੀ ‘ਤੇ MSP ਦੀ ਗਰੰਟੀ ਦਿੱਤੀ ਸੀ। ਸਾਡੀ ਚਿੱਠੀ ਤੋਂ ਬਾਅਦ ਕੇਂਦਰ ਸਰਕਾਰ ਆਪਣੀ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਤੋਂ MSP ‘ਤੇ ਮੂੰਗੀ ਚੁੱਕਣ ਲਈ ਤਿਆਰ ਹੋ ਗਈ ਹੈ। ਪੰਜਾਬ ਦੇ ਸਾਰੇ ਕਿਸਾਨ ਭਰਾਵਾਂ ਵੱਲੋਂ ਕੇਂਦਰ ਦਾ ਧੰਨਵਾਦ ਕਰਦੇ ਹਾਂ।
ਦੱਸ ਦੇਈਏ ਕਿ ਪੰਜਾਬ ਵਿੱਚ ਫ਼ਸਲੀ ਵੰਨ-ਸੁਵੰਨਤਾ ਨੂੰ ਹੁਲਾਰਾ ਦੇਣ ਅਤੇ ਪਾਣੀ ਦੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਮੂੰਗੀ ਦੀ ਫ਼ਸਲ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦਾ ਐਲਾਨ ਕੀਤਾ ਗਿਆ ਸੀ।