CM ਮਾਨ ਵੱਲੋਂ ਸੂਬੇ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ

0
220
maan cm

ਚੰਡੀਗੜ੍ਹ 23 ਮਈ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੋਮਵਾਰ ਨੂੰ ਸੂਬੇ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਸੂਬੇ ਦੇ ਹਵਾਈ ਅੱਡਿਆਂ ਤੋਂ ਵਿਦੇਸ਼ਾਂ ਲਈ ਸਿੱਧੀਆਂ ਉਡਾਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਸੂਬੇ ਦੇ ਘਰੇਲੂ ਹਵਾਈ ਅੱਡੇ ਬਾਰੇ ਵੀ ਚਰਚਾ ਕੀਤੀ ਗਈ। ਮੀਟਿੰਗ ਵਿੱਚ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਫੂਡ ਪ੍ਰੋਸੈਸਿੰਗ ਲਈ ਕਾਰਗੋ ਉਡਾਣਾਂ ਚਲਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਮੀਟਿੰਗ ਖਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਜਿਸ ‘ਚ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਹੋਈ ਅਤੇ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵਿਦੇਸ਼ਾਂ ਲਈ ਸਿੱਧੀਆਂ ਉਡਾਣਾਂ ਦੇ ਪ੍ਰਬੰਧਾਂ ਬਾਰੇ ਚਰਚਾ ਕੀਤੀ ਗਈ।ਭਗਵੰਤ ਮਾਨ ਨੇ ਲਿਖਿਆ ਕਿ ਸਾਡੀ ਕੋਸ਼ਿਸ਼ ਹੈ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਅਤੇ ਕਿਸਾਨ ਕਾਰਗੋ ਉਡਾਣ ਭਰ ਕੇ ਇਨ੍ਹਾਂ ਹਵਾਈ ਅੱਡਿਆਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।