ਜਥੇਦਾਰ ਦੇ ਬਿਆਨ ‘ਤੇ ਬੋਲੇ CM ਮਾਨ ‘ਗੁਰਬਾਣੀ ਦਾ ਸੁਨੇਹਾ ਦਿਓ ਨਾ ਕਿ ਹਥਿਆਰ ਰੱਖਣ ਦਾ’

0
180
cm maan

ਚੰਡੀਗੜ੍ਹ 24 ਮਈ 2022 : ਅੱਜ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਗਤਾਂ ਨੂੰ ਸੰਬੋਧਨ ਕੀਤਾ ਤੇ ਬਿਆਨ ਦਿੱਤਾ ਹੈ ਕਿ ਹਰ ਸਿੱਖ ਆਪਣੇ ਕੋਲ ਰੱਖੇ ਲਾਇਸੈਂਸੀ ਹਥਿਆਰ ਰੱਖੇ।

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤਾ ਗਿਆ ਬਿਆਨ ਕਾਫੀ ਚਰਚਾ ਵਿਚ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਥੇਦਾਰ ਦੇ ਬਿਆਨ ‘ਤੇ ਇਤਰਾਜ਼ ਪ੍ਰਗਟਾਇਆ ਗਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ‘ਮਾਣਯੋਗ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ.ਤੁਹਾਡਾ ਹਥਿਆਰਾਂ ਵਾਲਾ ਬਿਆਨ ਸੁਣਿਆਂ.. ਜਥੇਦਾਰ ਸਾਹਿਬ ਜੀ ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ-ਘਰ ਪਹੁੰਚਾਉਣ ਦਾ ਸੰਦੇਸ਼ ਦਿਓ ਨਾ ਕਿ ਹਥਿਆਰ ਰੱਖਣ ਦਾ। ਜਥੇਦਾਰ ਸਾਹਿਬ ਆਪਾਂ ਪੰਜਾਬ ਵਿਚ ਸ਼ਾਂਤੀ, ਭਾਈਚਾਰੇ ਤੇ ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਨਾ ਕਿ ਮਾਡਰਨ ਹਥਿਆਰਾਂ ਦੇ…’।