ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਸਖਤ ਹੋਈ ਮਾਨ ਸਰਕਾਰ, ਇਸ ਸਬੰਧੀ ਐਡਵਾਇਜ਼ਰੀ ਕੀਤੀ ਜਾਰੀ

0
109
borbell

ਚੰਡੀਗੜ੍ਹ 25 ਮਈ 2022 : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਵਿਚ ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਸਖਤ ਹੋ ਗਈ ਹੈ। ਸਰਕਾਰ ਨੇ ਇਸ ਸਬੰਧੀ ਐਡਵਾਇਜ਼ਰੀ ਜਾਰੀ ਕਰ ਦਿੱਤੀ ਹੈ।

ਐਡਵਾਇਜ਼ਰੀ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਬੋਰਵੈੱਲ ਬੰਦ ਨਾ ਹੋਣ ਉਤੇ ਅਪਰਾਧਿਕ ਕਾਰਵਾਈ ਹੋਵੇਗੀ। ਅਜਿਹੀ ਅਣਗਹਿਲੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਦੱਸ ਦਈਏ ਕਿ ਪੰਜਾਬ ਵਿਚ ਖੁੱਲ੍ਹੇ ਛੱਡੇ ਬੋਰਵੈੱਲਾਂ ਕਾਰਨ ਅਕਸਰ ਹਾਦਸੇ ਵਾਪਰਦੇ ਰਹਿੰਦੇ ਹਨ। ਅਜੇ 3 ਦਿਨ ਪਹਿਲਾਂ ਹੀ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਦੀਵਾਲਾ ਇਲਾਕੇ ‘ਚ ਛੇ ਸਾਲਾ ਰਿਤਿਕ ਦੀ ਬੋਲਵੈੱਲ ‘ਚ ਡਿੱਗਣ ਨਾਲ ਮੌਤ ਹੋ ਗਈ ਸੀ।

ਇਹ ਕੋਈ ਪਹਿਲੀ ਘਟਨਾ ਨਹੀਂ ਸੀ, ਇਸ ਤੋਂ ਪਹਿਲਾਂ ਵੀ ਕਈ ਬੱਚੇ ਬੋਰਵੈੱਲ ‘ਚ ਡਿੱਗ ਚੁੱਕੇ ਹਨ, ਜਿਸ ‘ਤੇ ਸਰਕਾਰ ਵੱਲੋਂ ਐਕਸ਼ਨ ਲੈਂਦੇ ਹੋਏ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।