CM ਮਾਨ ਦੀ ਮੰਤਰੀਆਂ ਨੂੰ ਚਿਤਾਵਨੀ, “ਆਪਣੇ ਰਿਸ਼ਤੇਦਾਰਾਂ ਨੂੰ ਕੰਮਕਾਜ ਤੋਂ ਰੱਖੋ ਦੂਰ, ਨਹੀਂ ਤਾਂ ਹੋ ਸਕਦੈ ਸਟਿੰਗ ਆਪ੍ਰੇਸ਼ਨ”

0
168
maan

ਚੰਡੀਗੜ੍ਹ 26 ਮਈ 2022 : ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਤੋਂ ਬਾਅਦ CM ਭਗਵੰਤ ਮਾਨ ਨੇ ਹੋਰ ਮੰਤਰੀਆਂ ਨੂੰ ਵੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੂੰ ਰਿਸ਼ਤੇਦਾਰਾਂ ਨੂੰ ਆਪਣੇ ਕੰਮ ਤੋਂ ਦੂਰ ਰੱਖਣ ਲਈ ਕਿਹਾ ਗਿਆ ਹੈ। ਮਾਨ ਨੇ ਵਿਭਾਗਾਂ ਤੋਂ ਫੀਡਬੈਕ ਲਈ ਸੀ। ਜਿਸ ਵਿਚ ਪਤਾ ਲੱਗਾ ਕਿ ਕੁਝ ਮੰਤਰੀਆਂ ਦੀ ਪਤਨੀ, ਪੁੱਤਰ ਅਤੇ ਭਤੀਜੇ ਅਤੇ ਭਾਣਜੇ ਸਰਕਾਰੀ ਕੰਮ ਵਿਚ ਦਖਲਅੰਦਾਜ਼ੀ ਕਰ ਰਹੇ ਹਨ। ਇਸ ਦੇ ਮੱਦੇਨਜ਼ਰ ਮਾਨ ਨੇ ਦੋ ਮੰਤਰੀਆਂ ਨੂੰ ਬੁਲਾ ਕੇ ਵਿਸ਼ੇਸ਼ ਹਦਾਇਤ ਜਾਰੀ ਕੀਤੀ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਪੱਧਰ ‘ਤੇ ਮੰਤਰੀਆਂ ਦੇ ਵਿਭਾਗ ਦੇ ਅਧਿਕਾਰੀਆਂ ਤੋਂ ਫੀਡਬੈਕ ਲਈ।

ਜਿਸ ਵਿੱਚ ਪਤਾ ਲੱਗਿਆ ਕਿ ਇੱਕ ਮੰਤਰੀ ਦੀ ਪਤਨੀ ਸਰਕਾਰੀ ਕੰਮ ਵਿੱਚ ਬਹੁਤ ਜ਼ਿਆਦਾ ਹਿੱਸਾ ਲੈ ਰਹੀ ਹੈ। ਇੱਕ ਮੰਤਰੀ ਦਾ ਭਾਣਜਾ ਵੀ ਸਰਕਾਰੀ ਮੀਟਿੰਗ ਵਿੱਚ ਸ਼ਾਮਲ ਹੋ ਕੇ ਆਪਣੀ ਸਲਾਹ ਦੇ ਰਿਹਾ ਹੈ। ਇਕ ਮੰਤਰੀ ਦਾ ਪੁੱਤਰ ਆਪਣੇ ਪਿਤਾ ਦੇ ਨਾਂ ‘ਤੇ ਲੋਕਾਂ ਨੂੰ ਮਿਲ ਰਿਹਾ ਹੈ। ਇਸ ਨੂੰ ਦੇਖਦੇ ਹੋਏ ਮਾਨ ਨੇ ਚਿਤਾਵਨੀ ਦਿੱਤੀ ਕਿ ਉਨ੍ਹਾਂ ਦਾ ਵੀ ਸਟਿੰਗ ਆਪ੍ਰੇਸ਼ਨ ਹੋ ਸਕਦਾ ਹੈ। ਜਿਸ ਕਾਰਨ ਸਿੱਧੀ ਕੁਰਸੀ ਚਲੀ ਜਾਵੇਗੀ, ਜਿਵੇਂ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਗਵਾਉਣੀ ਪਈ।