‘ਸਾਡੀ ਭੈਣ ਬਣੇਗੀ ਸੰਗਰੂਰ ਦੀ MP’, ਸੰਗਰੂਰ ‘ਚ ਲੱਗੇ CM ਮਾਨ ਦੀ ਭੈਣ ਮਨਪ੍ਰੀਤ ਕੌਰ ਦੇ ਪੋਸਟਰ

0
135
manpreet

ਚੰਡੀਗੜ੍ਹ 27 ਮਈ 2022 : ਸੰਗਰੂਰ ਸ਼ਹਿਰ ਵਿੱਚ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਮਾਨ ਬਾਰੇ ਲੱਗੇ ਪੋਸਟਰਾਂ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਅਸਲ ਵਿੱਚ ਇੰਨਾਂ ਪੋਸਟਰਾਂ ‘ਤੇ ਲਿਖਿਆ ਹੈ ਕਿ ‘ਸਾਡੀ ਭੈਣ ਬਣੇਗੀ ਸੰਗਰੂਰ ਤੋਂ ਐਮ.ਪੀ’। ਪੋਸਟਰਾਂ ‘ਤੇ ਲਿਖਿਆ ਹੈ ਕਿ ਇਹ ਪੋਸਟਰ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਲਗਾਏ ਹਨ। ਕੀ ਸੀਐਮ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਹੋਵੇਗੀ ਸੰਗਰੂਰ ਤੋਂ ਆਪ ਉਮੀਦਵਾਰ ? ਸੰਗਰੂਰ ਸ਼ਹਿਰ ਵਿੱਚ ਲੱਗੇ ਪੋਸਟਰਾਂ ਨਾਲ ਨਵੀਂ ਚਰਚਾ ਛਿੜੀ ਹੈ। ਪੋਸਟਰਾਂ ਤੇ ਲਿਖਿਆ ਹੋਇਆ- ਸਾਡੀ ਭੈਣ ਬਣੇਗੀ MP। ਇਸ ਪੋਸਟ ‘ਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਵੀ ਫੋਟੋ ਲੱਗੀ ਹੋਈ ਹੈ।

ਦੱਸ ਦੇਈਏ ਕਿ ਸੰਗਰੂਰ ਵਿੱਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭੈਣ ਮਨਪ੍ਰੀਤ ਕੌਰ ਮਾਨ ਆਮ ਆਦਮੀ ਪਾਰਟੀ ਤੋਂ ਚੋਣ ਲੜ ਸਕਦੀ ਹੈ ਪਰ ਅਜੇ ਤੱਕ ਆਮ ਆਦਮੀ ਪਾਰਟੀ ਵੱਲੋਂ ਕੋਈ ਐਲਾਨ ਨਹੀਂ ਕੀਤਾ ਗਿਆ ਪਰ ਸੰਗਰੂਰ ਦੇ ਬਰਨਾਲਾ ਚੌਂਕਾਂ ਵਿੱਚ ਪੋਸਟਰ ਲੱਗਣੇ ਸ਼ੁਰੂ ਹੋ ਗਏ ਹਨ।

ਕਿਆਸ ਲਗਾਏ ਜਾ ਰਹੇ ਹਨ ਕਿ ਸੰਗਰੂਰ ਉਪ ਚੋਣ ਦੌਰਾਨ ਆਮ ਆਦਮੀ ਪਾਰਟੀ ਮਨਪ੍ਰੀਤ ਕੌਰ ਨੂੰ ਟਿਕਟ ਦੇ ਸਕਦੀ ਹੈ। ANI ਨੂੰ ਮਨਪ੍ਰੀਤ ਕੌਰ ਨੇ ਕਿਹਾ ਹੈ ਕਿ ਉਹ ਸਿਆਸਤ ਵਿੱਚ ਸਰਗਰਮ ਹੈ। ਕੌਰ ਨੇ ਇਹ ਵੀ ਕਿਹਾ ਕਿ ਉਹ ਲੋਕਾਂ ਨੂੰ ਮਿਲ ਰਹੀ ਹੈ ਅਤੇ ਪਾਰਟੀ ਦਾ ਹਰ ਫੈਸਲਾ ਉਨ੍ਹਾਂ ਨੂੰ ਪ੍ਰਵਾਨ ਹੋਵੇਗਾ।

ਸੰਗਰੂਰ ਵਿੱਚ ਭਗਵੰਤ ਮਾਨ ਦੀ ਚੋਣ ਪ੍ਰਚਾਰ ਦੀ ਕਮਾਨ ਮਨਪ੍ਰੀਤ ਕੌਰ ਸੰਭਾਲੀ ਸੀ। ਸੰਗਰੂਰ ਲੋਕ ਸਭਾ ਹਲਕਾ ਭਗਵੰਤ ਮਾਨ ਦਾ ਗੜ੍ਹ ਰਿਹਾ ਹੈ। ਇਸ ਸੀਟ ਤੋਂ ਭਗਵੰਤ ਮਾਨ ਦੋ ਵਾਰ ਚੋਣ ਜਿੱਤਣ ਵਿਚ ਕਾਮਯਾਬ ਰਹੀ ਹੈ। ਇੰਨਾ ਹੀ ਨਹੀਂ 2019 ‘ਚ ਉਹ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਜਿੱਤਣ ਵਾਲੇ ਇਕਲੌਤੇ ਸੰਸਦ ਮੈਂਬਰ ਬਣੇ।

ਸੰਗਰੂਰ ਲੋਕ ਸਭਾ ਸੀਟ ਲਈ ਹਾਈ ਪ੍ਰੋਫਾਈਲ ਜ਼ਿਮਨੀ ਚੋਣ ਹੋਣ ਦੀ ਸੰਭਾਵਨਾ ਵਧਦੀ ਜਾ ਰਹੀ ਹੈ। ਹਾਲ ਹੀ ‘ਚ ਭਾਜਪਾ ‘ਚ ਸ਼ਾਮਲ ਹੋਏ ਸੁਨੀਲ ਜਾਖੜ ਦੇ ਵੀ ਸੰਗਰੂਰ ਲੋਕ ਸਭਾ ਸੀਟ ਤੋਂ ਜ਼ਿਮਨੀ ਚੋਣ ਲੜਨ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ।