Home ਦੋਆਬਾ ਸੰਗਰੂਰ ਸੀਟ ‘ਤੇ ‘ਆਪ’ ਅੱਜ ਕਰੇਗੀ ਉਮੀਦਵਾਰ ਦਾ ਐਲਾਨ, CM ਮਾਨ ਦੀ...
ਚੰਡੀਗੜ੍ਹ 29 ਮਈ 2022 : ਆਮ ਆਦਮੀ ਪਾਰਟੀ (ਆਪ) ਅੱਜ ਸੰਗਰੂਰ ਲੋਕ ਸਭਾ ਸੀਟ ਲਈ ਉਮੀਦਵਾਰ ਦਾ ਐਲਾਨ ਕਰੇਗੀ। ਇੱਥੋਂ ਸੀਐਮ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਵੀ ਟਿਕਟ ਦੀ ਦਾਅਵੇਦਾਰ ਹੈ। ਇਹ ਸੀਟ ਭਗਵੰਤ ਮਾਨ ਵੱਲੋਂ ਵਿਧਾਇਕ ਚੁਣੇ ਜਾਣ ਅਤੇ ਪਾਰਟੀ ਨੂੰ ਬਹੁਮਤ ਮਿਲਣ ਤੋਂ ਬਾਅਦ ਹੀ ਖਾਲੀ ਕਰ ਦਿੱਤੀ ਗਈ ਸੀ। ਸੰਗਰੂਰ ਸੀਟ ਲਈ ਲੋਕ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਭਲਕੇ ਸ਼ੁਰੂ ਹੋ ਜਾਣਗੀਆਂ। 23 ਨੂੰ ਵੋਟਾਂ ਪੈਣ ਤੋਂ ਬਾਅਦ 26 ਨੂੰ ਵੋਟਾਂ ਦੀ ਗਿਣਤੀ ਹੋਵੇਗੀ।
ਸੰਗਰੂਰ ਸੀਟ ਨੂੰ ਲੈ ਕੇ ਸੀ.ਐੱਮ. ਮਾਨ ਦੀ ਭੈਣ ਮਨਪ੍ਰੀਤ ਕੌਰ, ਮਾਨ ਦੇ ਸਾਥੀ ਕਾਮੇਡੀਅਨ ਕਰਮਜੀਤ ਅਨਮੋਲ ਅਤੇ ਇੱਕ ਆਈਪੀਐਸ ਅਧਿਕਾਰੀ ਦੇ ਨਾਮ ਚਰਚਾ ਵਿੱਚ ਹੈ। ਹਾਲਾਂਕਿ, ਕਿਸੇ ਨੇ ਵੀ ਸਿੱਧੇ ਤੌਰ ‘ਤੇ ਦਾਅਵਾ ਨਹੀਂ ਕੀਤਾ ਹੈ। ਸੰਗਰੂਰ ਵਿੱਚ ਸੀ.ਐੱਮ. ਭਗਵੰਤ ਮਾਨ ਦੀ ਭੈਣ ਨੂੰ ਲੋਕ ਸਭਾ ਉਮੀਦਵਾਰ ਬਣਾਉਣ ਲਈ ਪੋਸਟਰ ਵੀ ਲਾਏ ਗਏ ਹਨ।
ਸੰਗਰੂਰ ਲੋਕ ਸਭਾ ਸੀਟ ‘ਤੇ ਉਪ ਚੋਣ ਦੀ ਜਿੱਤ ‘ਆਪ’ ਲਈ ਅਹਿਮ ਹੈ। ਪੰਜਾਬ ਵਿੱਚ ਸਰਕਾਰ ਬਣਨ ਤੋਂ ਢਾਈ ਮਹੀਨੇ ਬਾਅਦ ਇਹ ਚੋਣਾਂ ਹੋਣਗੀਆਂ। ਅਜਿਹੇ ‘ਚ ਸਰਕਾਰ ਦੇ ਕੰਮ ‘ਤੇ ਮੋਹਰ ਲਗਾਉਣ ਲਈ ਇੱਥੇ ਜਿੱਤ ਜ਼ਰੂਰੀ ਹੈ। ਇਸ ਲਈ ਸੀ.ਐੱਮ. ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਇੱਥੇ ਅਗਵਾਈ ਕਰਨਗੇ।