Home ਦੋਆਬਾ ਡਰੱਗ ਕੇਸ ਮਾਮਲੇ ‘ਚ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਦਿੱਤਾ ਵੱਡਾ...
ਚੰਡੀਗੜ੍ਹ 4 ਅਪ੍ਰੈਲ 2022 : ਡਰੱਗਜ਼ ਮਾਮਲੇ ‘ਚ ਜੇਲ ‘ਚ ਬੰਦ ਅਕਾਲੀ ਨੇਤਾ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਝਟਕਾ ਦਿੱਤਾ ਹੈ। ਇਸ ਮਾਮਲੇ ਨਾਲ ਸਬੰਧਤ ਸੁਣਵਾਈ ਸੁਪਰੀਮ ਕੋਰਟ ਨੇ ਟਾਲ ਦਿੱਤੀ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 11 ਅਪ੍ਰੈਲ ਨੂੰ ਹੋਵੇਗੀ। ਮਜੀਠੀਆ ਨੇ ਸੁਪਰੀਮ ਕੋਰਟ ਤੋਂ ਮੁਹਾਲੀ ਵਿੱਚ ਦਰਜ ਡਰੱਗ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ ਪਰ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੋ ਸਕੀ।
ਦੱਸ ਦੇਈਏ ਕਿ ਇਸ ਸਮੇਂ ਮਜੀਠੀਆ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਉਸ ਖ਼ਿਲਾਫ਼ ਕੇਸ ਦਰਜ ਹੋਣ ਤੋਂ ਬਾਅਦ ਉਸ ਨੇ ਮੁਹਾਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ, ਪਰ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਗਏ। ਉੱਥੇ ਕੁਝ ਦਿਨਾਂ ਦੀ ਅੰਤਰਿਮ ਰਾਹਤ ਤੋਂ ਬਾਅਦ ਉਸ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ।
ਇਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ, ਜਿੱਥੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਗ੍ਰਿਫਤਾਰੀ ‘ਤੇ 23 ਫਰਵਰੀ ਤੱਕ ਰੋਕ ਲਗਾ ਦਿੱਤੀ ਗਈ। ਇਸ ਤੋਂ ਬਾਅਦ 24 ਫਰਵਰੀ ਨੂੰ ਅਦਾਲਤ ਵਿੱਚ ਆਤਮ ਸਮਰਪਣ ਕਰਦੇ ਹੀ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ। ਮਜੀਠੀਆ ਨੇ ਦੋਸ਼ ਲਾਇਆ ਕਿ ਚੋਣਾਂ ਕਾਰਨ ਉਨ੍ਹਾਂ ਨੂੰ ਫਸਾਉਣ ਲਈ ਇਹ ਕੇਸ ਦਰਜ ਕੀਤਾ ਗਿਆ ਹੈ।