Home Breaking news CM ਮਾਨ ਦੇ ਰਿਸ਼ਵਤ ਵਾਲੇ ਬਿਆਨ ਨੂੰ ਲੈ ਕੇ ਰਾਜਾ ਵੜਿੰਗ ਨੇ...

CM ਮਾਨ ਦੇ ਰਿਸ਼ਵਤ ਵਾਲੇ ਬਿਆਨ ਨੂੰ ਲੈ ਕੇ ਰਾਜਾ ਵੜਿੰਗ ਨੇ ਟਵੀਟ ਕਰ ਕਹੀ ਵੱਡੀ ਗੱਲ

0
133
Raja Warring

ਚੰਡੀਗੜ੍ਹ 9 ਜੂਨ 2022 :ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਿਸ਼ਵਤ ਦੇ ਕੇਸਾਂ ਵਿੱਚ ਫਸੇ ਲੀਡਰਾਂ ਦੇ ਹੱਕ ਵਿੱਚ ਸੀ.ਐੱਮ. ਹਾਊਸ ਬਾਹਰ ਧਰਨਾ ਲਾਉਣ ਦੇ ਦੋਸ਼ਾਂ ‘ਤੇ ਸਪੱਸ਼ਟ ਕੀਤਾ ਕਿ ਉਹ ਪੰਜਾਬ ਦੀ ਵਿਗੜਦੀ ਕੰਨੂਨੀ ਵਿਵਸਥਾ ਬਾਰੇ ਗੱਲ ਕਰਨ ਆਏ ਸਨ ਪਰ ਉਨ੍ਹਾਂ ਨੂੰ ਸਮਾਂ ਨਹੀਂ ਦਿੱਤਾ ਗਿਆ।

ਰਾਜਾ ਵੜਿੰਗ ਨੇ ਮੁੱਖ ਮੰਤਰੀ ‘ਤੇ ਪਲਟਵਾਰ ਕਰਦਿਆਂ ਕਿਹਾ ਕਿ ਤੁਹਾਡਾ ਇਹ ਸੋਚਣਾ ਕਿ ਕਾਂਗਰਸ ਦਾ ਡੈਲੀਗੇਸ਼ਨ ਕਿਸੇ ਕੁਰੱਪਸ਼ਨ ਵਿੱਚ ਫੜੇ ਹੋਇਆਂ ਨੂੰ ਛੁਡਾਉਣ ਵਾਸਤੇ ਤੁਹਾਡੇ ਘਰ ਤੱਕ ਆਇਆ, ਇਹ ਤੁਹਾਡੀ ਨਾਸਮਝੀ ਦਾ ਸਬੂਤ ਹੈ।

ਉਨ੍ਹਾਂ ਕਿਹਾ ਕਿ ਇਹ ਤਾਂ ਤੁਹਾਡੀ ਪਾਰਟੀ ਹੀ ਕਰ ਸਕਦੀ ਹੈ। ਜੋ ਸਤਿੰਦਰ ਜੈਨ ਵਰਗੇ ਭ੍ਰਿਸ਼ਟਾਚਾਰ ਵਿੱਚ ਫਸੇ ਲੋਕਾਂ ਲਈ ਪਦਮਵਿਭੂਸ਼ਨ ਮੰਗ ਸਕਦੀ ਹੈ।

ਦੱਸ ਦੇਈਏ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਹੋਰ ਕਾਂਗਰਸੀ ਲੀਡਰਾਂ ਨਾਲ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਉਨ੍ਹਾਂ ਨੂੰ ਮਿਲਣ ਪਹੁੰਚੇ, ਪਰ ਉਨ੍ਹਾਂ ਨੂੰ ਸੀ.ਐੱਮ. ਮਾਨ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ ਗਿਆ, ਜਿਸ ‘ਤੇ ਰਾਜਾ ਵੜਿੰਗ ਸਣੇ ਸਾਰੇ ਵੱਡੇ ਲੀਡਰਾਂ ਨੇ ਸੀ.ਐੱਮ. ਮਾਨ ਦੀ ਰਿਹਾਇਸ਼ ਅੱਗੇ ਧਰਨਾ ਲਾ ਲਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁੱਖ ਮਤੰਰੀ ਦਾ ਕੋਈ ਜਵਾਬ ਨਹੀਂ ਆਉਂਦਾ ਉਹ ਇਥੋਂ ਨਹੀਂ ਉਠਣਗੇ। ਸੀ.ਐੱਮ. ਮਾਨ ਨੇ ਉਨ੍ਹਾਂ ਨੂੰ ਇੱਕ ਵਜੇ ਤੋਂ ਬਾਅਦ ਦਾ ਸਮਾਂ ਦਿੱਤਾ ਸੀ ਪਰ ਉਹ ਨਹੀਂ ਮੰਨੇ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ

ਇਸ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ਵਿੱਚ ਮੇਰੇ ਘਰ ਧਰਨਾ ਦੇਣ ਆਈ ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣਾ ਇਹ ਸਬੂਤ ਹੈ ਕਿ ਰਿਸ਼ਵਤ ਇਹਨਾਂ ਦੇ ਖੂਨ ਵਿੱਚ ਹੈ। ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ?