ਮੁਹਾਲੀ 10 ਜੂਨ 2022 : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਦੁਖੀ ਪ੍ਰਸ਼ੰਸਕ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਡੇਰਾਬੱਸੀ ‘ਚ 20 ਸਾਲਾ ਪ੍ਰਸ਼ੰਸਕ ਨੇ ਜ਼ਹਿਰ ਖਾ ਕੇ ਆਪਣੀ ਜੀਵਾਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਜਸਵਿੰਦਰ ਸਿੰਘ ਵਾਸੀ ਡੇਰਾਬੱਸੀ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਨੇ ਬੁੱਧਵਾਰ ਨੂੰ ਟੀਵੀ ‘ਤੇ ਸਿੱਧੂ ਮੂਸੇਵਾਲਾ ਦਾ ਭੋਗ ਲਾਈਵ ਦੇਖਿਆ, ਜਿਸ ਤੋਂ ਪਰੇਸ਼ਾਨ ਹੋ ਕੇ ਉਸ ਨੇ ਜ਼ਹਿਰੀਲੀ ਚੀਜ਼ ਪੀ ਲਈ। ਪੁਲਿਸ ਨੂੰ ਦਿੱਤੇ ਬਿਆਨ ਵਿੱਚ ਪਿਤਾ ਨੇ ਦੱਸਿਆ ਕਿ ਉਸਦਾ ਲੜਕਾ ਸਿੱਧੂ ਮੂਸੇਵਾਲਾ ਦਾ ਬਹੁਤ ਵੱਡਾ ਫੈਨ ਸੀ। ਉਹ ਉਸ ਦੇ ਗੀਤ ਬਹੁਤ ਸੁਣਦਾ ਸੀ। ਉਸ ਦੀ ਅਚਾਨਕ ਮੌਤ ਤੋਂ ਬਾਅਦ ਉਸ ਨੂੰ ਬਹੁਤ ਦੁੱਖ ਹੋਇਆ ਅਤੇ ਉਸ ਦਿਨ ਤੋਂ ਉਹ ਦੁਖੀ ਸੀ।