Home ਦੇਸ਼ ਜੰਮੂ-ਕਸ਼ਮੀਰ ‘ਚ ਪਿਛਲੇ 24 ਘੰਟਿਆਂ ‘ਚ 4 ਅੱਤਵਾਦੀ ਹਮਲੇ, ਹਮਲੇ ਦੌਰਾਨ 1...
ਸ਼੍ਰੀਨਗਰ 5 ਅਪ੍ਰੈਲ 2022 : ਜੰਮੂ-ਕਸ਼ਮੀਰ ‘ਚ ਪਿਛਲੇ 24 ਘੰਟਿਆਂ ‘ਚ 4 ਅੱਤਵਾਦੀ ਹਮਲੇ ਹੋਏ ਹਨ। ਇਨ੍ਹਾਂ ਹਮਲਿਆਂ ‘ਚ 1 ਜਵਾਨ ਸ਼ਹੀਦ ਹੋ ਗਿਆ, ਜਦਕਿ ਇਕ ਜਵਾਨ ਜ਼ਖਮੀ ਹੋ ਗਿਆ। ਦੂਜੇ ਹਮਲੇ ‘ਚ 1 ਕਸ਼ਮੀਰੀ ਪੰਡਿਤ ਅਤੇ 4 ਮਜ਼ਦੂਰ ਜ਼ਖਮੀ ਹੋਏ ਹਨ। ਇਹ ਹਮਲੇ ਕਸ਼ਮੀਰ ਦੇ ਪੁਲਵਾਮਾ, ਸ਼ੋਪੀਆਂ ਅਤੇ ਸ਼੍ਰੀਨਗਰ ਵਿੱਚ ਹੋਏ।
ਸ਼ੋਪੀਆਂ ‘ਚ ਅੱਤਵਾਦੀਆਂ ਨੇ ਇਕ ਕਸ਼ਮੀਰੀ ਪੰਡਤ ਨੂੰ ਗੋਲੀ ਮਾਰ ਦਿੱਤੀ। ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੇ ਅਧਿਕਾਰੀਆਂ ਮੁਤਾਬਕ ਜ਼ਖਮੀ ਦੀ ਪਛਾਣ ਕਸ਼ਮੀਰੀ ਪੰਡਿਤ ਬਾਲ ਕ੍ਰਿਸ਼ਨ ਵਜੋਂ ਹੋਈ ਹੈ। ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਬਾਲ ਕ੍ਰਿਸ਼ਨ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।