ਲਾਰੈਂਸ ਬਿਸ਼ਨੋਈ ਦੀ ਦੇਰ ਰਾਤ ਮਾਨਸਾ ‘ਚ ਪੇਸ਼ੀ, 7 ਦਿਨ ਦੇ ਪੁਲਿਸ ਰਿਮਾਂਡ ‘ਚ ਲਿਆਂਦਾ ਗਿਆ ਮੁਹਾਲੀ

0
84
Lawrence Bishnoi

ਚੰਡੀਗੜ੍ਹ 15 ਜੂਨ 2022 : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਇਸ ਤੋਂ ਬਾਅਦ ਹੁਣ ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਸੱਤ ਦਿਨ ਦੇ ਪੁਲਿਸ ਰਿਮਾਂਡ ‘ਤੇ ਲਿਆ ਹੈ। ਹੁਣ ਉਨ੍ਹਾਂ ਨੂੰ ਭਾਰੀ ਸੁਰੱਖਿਆ ਵਿਚਕਾਰ ਮਾਨਸਾ ਤੋਂ ਮੋਹਾਲੀ ਲਿਆਂਦਾ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇੱਥੇ ਦੋ ਦਰਜਨ ਵਾਹਨਾਂ ਦੇ 50 ਪੁਲਿਸ ਮੁਲਾਜ਼ਮ ਲਾਰੈਂਸ ਦੀ ਸੁਰੱਖਿਆ ਵਿੱਚ ਲੱਗੇ ਹੋਏ ਹਨ। ਲਾਰੈਂਸ ਨੂੰ ਪੁਲਿਸ ਨੇ ਬੁਲੇਟ ਪਰੂਫ਼ ਗੱਡੀ ਵਿੱਚ ਬਿਠਾ ਕੇ ਲਿਆਂਦਾ ਗਿਆ।

ਜਾਣਕਾਰੀ ਲਈ ਦੱਸ ਦੇਈਏ ਕਿ ATGF ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਦੇਰ ਰਾਤ ਲਾਰੈਂਸ ਬਿਸ਼ਨੋਈ ਦਾ ਮੈਡਿਕਲ ਕਰਵਾਇਆ ਗਿਆ। ਖਬਰਾਂ ਮੁਤਾਬਿਕ ਲਾਰੈਂਸ ਤੋਂ 50 ਤੋਂ ਵੱਧ ਸਵਾਲ ਕੀਤੇ ਜਾਣਗੇ। ਹਾਲਾਂਕਿ ਲਾਰੈਂਸ ਨੇ ਪਹਿਲਾ ਹੀ ਇਸ ਬਾਰੇ ਆਪਣੀ ਗੱਲ ਸਾਹਮਣੇ ਰੱਖ ਦਿੱਤੀ ਸੀ ਕਿ ਉਸਦਾ ਇਸ ਕਤਲ ਵਿੱਚ ਹੱਥ ਨਹੀਂ ਸੀ। ਲਾਰੈਂਸ ਬਿਸ਼ਨੋਈ ਖਰੜ ਦੇ ਸੀਆਈਏ ਸਟਾਫ ਲਿਆਂਦਾ ਗਿਆ।

ਲਾਰੈਂਸ ਬਿਸ਼ਨੋਈ ਤੇ ਹਨ ਇਹ ਇਲਜ਼ਾਮ
ਲਾਰੈਂਸ ਬਿਸ਼ਨੋਈ ਨੂੰ ਖਰੜ ਦੇ ਸੀਆਈਏ ਸਟਾਫ ਲੈ ਕੇ ਲਿਆਂਦਾ ਗਿਆ ਹੈ। ਦੋ ਹੋਰ ਗੈਂਗਸਟਰ ਵੀ ਬਿਸ਼ਨੋਈ ਦੇ ਨਾਲ ਅੰਦਰ ਹਨ। ਲਾਰੈਂਸ ਤੇ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਹਥਿਆਂਰ ਸਪਲਾਈ ਕਰਵਾਉਣ ਦਾ ਇਲਜ਼ਾਮ ਹੈ। ਇਸਦੇ ਨਾਲ ਹੀ ਉਹ ਗੈਰ ਕਾਨੂੰਨੀ ਹਥਿਆਰ ਸਪਲਾਈ ਕਰਵਾਉਂਦਾ ਸੀ ਜਿਸ ਨੂੰ ਲੈ ਕੇ ਉਸ ਤੇ ਸ਼ਿਕੰਜਾ ਕੱਸਿਆ ਗਿਆ। ਲਾਰੈਂਸ ਦੀ ਸੁਰਖਿਆ ਨੂੰ ਦੇਖਦੇ ਹੋਏ ਸਖਤ ਇਤਜ਼ਾਮ ਕੀਤੇ ਗਏ ਹਨ। ਜਾਣਕਾਰੀ ਮੁਤਾਬਿਕ ਮਾਸਟਰ ਮਾਈਂਡ ਲਾਰੈਂਸ ਬਿਸ਼ਨੋਈ ਤੇ 36 ਕੇਸ ਦਰਜ ਹਨ। ਪੰਜਾਬ ਦੀ ਗੱਲ ਕਰਿਏ ਤਾਂ ਉਸ ਉੱਪਰ 20 ਮਾਮਲੇ ਦਰਜ ਹਨ।