ਕੇਜਰੀਵਾਲ ਦਾ ਵੱਡਾ ਬਿਆਨ ‘ਪਹਿਲੀਆਂ ਸਰਕਾਰਾਂ ਦੇ ਹੀ ਨੇ ਗੈਂਗਸਟਰ, CM ਮਾਨ ਨੀਂ ਲਿਆਏ’

0
96
kejriwal

ਜਲੰਧਰ 15 ਜੂਨ 2022 : ਪੰਜਾਬ ‘ਚ ਅਪਰਾਧ ਲਗਾਤਾਰ ਵਧ ਰਹੇ ਹਨ। ਗੈਂਗਸਟਰਾਂ ਵੱਲੋਂ ਖੁੱਲ੍ਹੇਆਮ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਤੇ ਵਾਰਦਾਤਾਂ ਨੂੰ ਅੰਜਾਮ ਵੀ ਦਿੱਤਾ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਕਤਲਕਾਂਡ ਮਗਰੋਂ ਮਾਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ।

ਮੂਸੇਵਾਲਾ ਕਤਲਕਾਂਡ ਨੂੰ 17 ਦਿਨ ਬੀਤ ਚੁੱਕੇ ਹਨ ਪਰ ਅਜੇ ਵੀ ਉਸ ਦੇ ਕਾਤਲ ਪੁਲਿਸ ਦੀ ਹਿਰਾਸਤ ਤੋਂ ਬਾਹਰ ਹਨ। ਇਸ ਨੂੰ ਲੈ ਕੇ ਸਰਕਾਰ ‘ਤੇ ਲਗਾਤਾਰ ਨਿਸ਼ਾਨੇ ਵਿਨ੍ਹੇ ਜਾ ਰਹੇ ਹਨ। ਇਸੇ ਵਿਚਾਲੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਬਚਾਅ ‘ਚ ਆਏ ਹਨ।

ਕੇਜੀਰਾਵਲ ਨੇ ਵਿਰੋਧੀਆਂ ਤੋਂ ਸਵਾਲ ਪੁੱਛਿਆ ਕਿ ਕੀ ਮਾਨ ਸਾਹਿਬ ਇਨ੍ਹਾਂ ਗੈਂਗਸਟਰਾਂ ਨੂੰ ਆਪਣੇ ਨਾਲ ਲੈ ਕੇ ਆਏ ਹਨ? ਉਨ੍ਹਾਂ ਕਿਹਾ ਕਿ ਇਹ ਗੈਂਗਸਟਰ ਪਹਿਲਾਂ ਸਰਕਾਰਾਂ ਵਿਚਾਲੇ ਹੀ ਪੈਦਾ ਹੋਏ। ਕੋਈ ਵੀ ਇਨ੍ਹਾਂ ਗੈਂਗਸਟਰਾਂ ਤੇ ਕੌਮੀ ਵਿਰੋਧੀ ਅਨਸਰਾਂ ਤੋਂ ਸੁਰੱਖਿਆ ਨਹੀਂ ਕਰ ਸਕਦਾ।

ਪਾਰਟੀ ਸੁਪਰੀਮੋ ਨੇ ਕਿਹਾ ਕਿ ਪਟਿਆਲਾ ਹਿੰਸਾ ਦੇ ਦੋਸ਼ੀਆਂ ਨੂੰ 24 ਘੰਟਿਆਂ ਵਿਚਾਲੇ ਫੜ ਲਿਆ ਗਿਆ ਸੀ ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਵੀ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੈ।