Tuesday, October 27, 2026
Home Breaking news ਇਲੈਕਸ਼ਨ ਗੀਤ ‘ਚ ਮੂਸੇਵਾਲਾ ਦੀ ਮੌਤ ਦੀ ਤਸਵੀਰ ‘ਤੇ ਰਾਜਾ ਵੜਿੰਗ ਨੇ...

ਇਲੈਕਸ਼ਨ ਗੀਤ ‘ਚ ਮੂਸੇਵਾਲਾ ਦੀ ਮੌਤ ਦੀ ਤਸਵੀਰ ‘ਤੇ ਰਾਜਾ ਵੜਿੰਗ ਨੇ ਦਿੱਤੀ ਸਫ਼ਾਈ

0
133
Raja Waring

ਚੰਡੀਗੜ੍ਹ 15 ਜੂਨ 2022 : ਸੰਗਰੂਰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਵਿੱਚ ਕਾਂਗਰਸ ਵੱਲੋਂ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਪੱਖ ਵਿੱਚ ਜਾਰੀ ਪਾਰਟੀ ਦੇ ਚੋਣ ਗੀਤ ਵਿੱਚ ਮ੍ਰਿਤਕ ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਵਰਤਣ ‘ਤੇ ਜਿਥੇ ਆਮ ਆਦਮੀ ਪਾਰਟੀ ਨੇ ਕਾਂਗਰਸ ‘ਤੇ ਜਿਥੇ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਸਿਆਸਤ ਕਰਨ ਦਾ ਦੋਸ਼ ਲਾਇਆ ਹੈ, ਦੂਜੇ ਪਾਸੇ ਸਿੰਗਰ ਦੇ ਮਾਪਿਆਂ ਨੇ ਵੀ ਸਿਆਸੀ ਪਾਰਟੀਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਉਨ੍ਹਾਂ ਦੇ ਪੁੱਤ ‘ਤੇ ਸਿਆਸਤ ਨਾ ਕਰਨ।

ਇਸ ਮਗਰੋਂ ਕਾਂਗਰਸ ਵੀ ਚੋਣ ਗੀਤ ‘ਚ ਮੂਸੇਵਾਲਾ ਦੀ ਤਸਵੀਰ ਇਸਤੇਮਾਲ ਕਰਨ ‘ਤੇ ਬੈਕਫੁੱਟ ‘ਤੇ ਆ ਗਈ ਹੈ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਇਸ ਬਾਰੇ ਸਫਾਈ ਦਿੱਤੀ। ਵੜਿੰਗ ਨੇ ਕਿਹਾ ਕਿ ਮੂਸੇਵਾਲਾ ਕਿਸੇ ਇੱਕ ਦੇ ਨਹੀਂ ਸਗੋਂ ਸਾਰਿਆਂ ਦੇ ਸਾਂਝੇ ਹਨ। ਉਨ੍ਹਾਂ ਦੇ ਨਾਂ ‘ਤੇ ਵੋਟ ਨਾ ਮੰਗੋ।

ਦੱਸ ਦੇਈਏ ਕਿ ਰਾਜਾ ਵੜਿੰਗ ਨੇ ਸੰਗਰੂਰ ਲੋਕ ਸਭਾ ਸੀਟ ‘ਤੇ ਉਪ ਚੋਣਾਂ ਨੂੰ ਲੈ ਕੇ ਇਲੈਕਸ਼ਨ ਸਾਂਗ ਜਾਰੀ ਕੀਤਾ ਸੀ, ਜਿਸ ਨੂੰ ਉਨ੍ਹਾਂ ਨੇ ਸਰਪ੍ਰਾਈਜ਼ ਦੱਸਿਆ ਸੀ। ਇਹ ਸਾਂਗ ਪੰਜਾਬ ਕਾਂਗਰਸ ਦੇ ਆਫੀਸ਼ੀਅਲ ਸੋਸ਼ਲ ਮੀਡੀਆ ਪੇਜ ‘ਤੇ ਜਾਰੀ ਕੀਤਾ ਗਿਆ ਸੀ।

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਦਲਵੀਰ ਗੋਲਡੀ ਨੇ ਆਪਣਾ ਗਾਣਾ ਬਣਾਇਆ ਹੈ, ਜਿਸ ਵਿੱਚ ਸਿੱਧੂ ਮੂਸੇਵਾਲਾ ਦੀ ਤਸਵੀਰ ਹੈ। ਉਸ ਵਿੱਚ ਹੋਰ ਵੀ ਬਹੁਤ ਸਾਰੀਆਂ ਫੋਟੋਆਂ ਹਨ। ਮੈਂ ਸਿੱਧੂ ਮੂਸੇਵਾਲਾ ਦਾ ਸਭ ਤੋਂ ਕਰੀਬੀ ਸਾਥੀ ਰਿਹਾ ਹਾਂ। ਉਨ੍ਹਾਂ ਦੇ ਜਾਣ ਤੋਂ ਬਾਅਦ ਦੁਨੀਆ ਤੋਂ ਉਨ੍ਹਾਂ ਨੂੰ ਬਹੁਤ ਪਿਆਰ ਮਿਲਿਆ।